ਨੇਪਾਲ ''ਚ ਟ੍ਰੈਫਿਕ ਹਾਦਸੇ, 20 ਲੋਕਾਂ ਦੀ ਮੌਤ

02/15/2024 12:56:02 PM

ਕਾਠਮੰਡੂ (ਯੂ. ਐੱਨ. ਆਈ.): ਨੇਪਾਲ ਵਿਚ ਪਿਛਲੇ ਦੋ ਦਿਨਾਂ ਵਿਚ ਵਾਪਰੇ ਦੋ ਟ੍ਰੈਫਿਕ ਹਾਦਸਿਆਂ ਵਿਚ 20 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ। ਨੇਪਾਲ ਦੀ ਰਾਜਧਾਨੀ ਕਾਠਮੰਡੂ ਜਾ ਰਹੀ ਇਕ ਯਾਤਰੀ ਬੱਸ ਵੀਰਵਾਰ ਤੜਕੇ ਕਪਿਲਵਾਸਤੂ ਜ਼ਿਲ੍ਹੇ 'ਚ ਨਦੀ 'ਚ ਡਿੱਗ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ ਬਾਕੀ ਸਾਰੇ ਜ਼ਖਮੀ ਹੋ ਗਏ।

ਪੜ੍ਹੋ ਇਹ ਅਹਿਮ ਖ਼ਬਰ-ਇਮਰਾਨ ਖਾਨ ਦੀ ਪਾਰਟੀ ਨੂੰ ਝਟਕਾ, ਪੰਜਾਬ 'ਚ ਤਿੰਨ ਆਜ਼ਾਦ ਉਮੀਦਵਾਰ ਵਿਰੋਧੀ ਪਾਰਟੀ 'ਚ ਸ਼ਾਮਲ 

ਸਥਾਨਕ ਪੁਲਸ ਅਧਿਕਾਰੀ ਹਰੀ ਬਹਾਦੁਰ ਓਲੀ ਨੇ ਸਿਨਹੂਆ ਨੂੰ ਦੱਸਿਆ,"ਜ਼ਖਮੀਆਂ ਵਿੱਚੋਂ ਛੇ ਨੂੰ ਛੁੱਟੀ ਦੇ ਦਿੱਤੀ ਗਈ ਹੈ, ਜਦੋਂ ਕਿ 24 ਹੋਰ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।" ਅਧਿਕਾਰੀ ਮੁਤਾਬਕ "ਜ਼ਿਆਦਾ ਤੇਜ਼ ਰਫ਼ਤਾਰ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ।" ਪਾਲਪਾ ਜ਼ਿਲੇ 'ਚ ਬੁੱਧਵਾਰ ਨੂੰ ਇਕ ਓਵਰਲੋਡ ਜੀਪ ਹਾਈਵੇਅ 'ਤੇ ਫਿਸਲ ਗਈ, ਜਿਸ ਕਾਰਨ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਦੋ ਜਖਮੀਆਂ ਦੀ ਬਾਅਦ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਨੇਪਾਲ ਵਿੱਚ ਹਰ ਸਾਲ ਸੈਂਕੜੇ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆਉਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News