ਯੂਗਾਂਡਾ-ਕੀਨੀਆ ਸਰਹੱਦ ''ਤੇ ਵਾਪਰਿਆ ਬੱਸ ਹਾਦਸਾ, 20 ਲੋਕਾਂ ਦੀ ਮੌਤ

01/09/2023 10:30:45 AM

ਕੰਪਾਲਾ (ਭਾਸ਼ਾ) : ਯੂਗਾਂਡਾ-ਕੀਨੀਆ ਸਰਹੱਦ ‘ਤੇ ਇਕ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ 49 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਕੋਰੋਨਾ ਇਨਫੈਕਸ਼ਨ ਵੀ ਹੋ ਸਕਦੈ ਕਾਰਡੀਅਕ ਅਰੈਸਟ ਦਾ ਕਾਰਨ, ਮਾਹਿਰ ਬੋਲੇ ਇਸ ’ਤੇ ਜ਼ਿਆਦਾ ਖੋਜ ਦੀ ਲੋੜ

ਯੂਗਾਂਡਾ ਦੀ ਏਲਗਨ ਖੇਤਰੀ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਬੱਸ ਮਬਾਲੇ ਸ਼ਹਿਰ ਤੋਂ ਆ ਰਹੀ ਸੀ ਅਤੇ ਨੈਰੋਬੀ ਜਾ ਰਹੀ ਸੀ, ਜਦੋਂ ਇਹ ਹਾਦਸਾਗ੍ਰਸਤ ਹੋ ਗਈ। ਉਨ੍ਹਾਂ ਕਿਹਾ ਕਿ ਸ਼ਨੀਵਾਰ ਰਾਤ ਨੂੰ ਵਾਪਰੀ ਇਸ ਘਟਨਾ 'ਚ ਜ਼ਖ਼ਮੀ ਹੋਏ ਲੋਕਾਂ ਵਿਚ ਜ਼ਿਆਦਾਤਰ ਯੂਗਾਂਡਾ ਦੇ ਨਾਗਰਿਕ ਸਨ।

ਇਹ ਵੀ ਪੜ੍ਹੋ: ਅਮਰੀਕਾ: ਪਤਨੀ ਅਤੇ ਬੱਚਿਆਂ ਦਾ ਕਤਲ ਕਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ


cherry

Content Editor

Related News