ਸਾਊਦੀ ਦੀ ਅਗਵਾਈ ਵਾਲੀ ਗੱਠਜੋੜ ਫੌਜ ਦੇ ਹਵਾਈ ਹਮਲੇ 'ਚ 20 ਲੋਕਾਂ ਦੀ ਮੌਤ
Wednesday, Jul 19, 2017 - 05:31 PM (IST)
ਸਨਾ—ਯਮਨ ਦੇ ਸੁਰੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਾਊਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਫੌਜ ਦੇ ਹਵਾਈ ਹਮਲੇ 'ਚ ਘੱਟ ਤੋਂ ਘੱਟ 20 ਲੋਕ ਮਾਰੇ ਗਏ। ਮੰਗਲਵਾਰ ਨੂੰ ਆਮ ਲੋਕ ਜ਼ਾਹਰ ਤੌਰ 'ਤੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦਾ ਵਾਹਨ ਫੱਸ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ 'ਚ ਜ਼ਖਮੀ ਔਰਤਾਂ ਅਤੇ ਬੱਚਿਆਂ ਦੀ ਸਥਿਤੀ ਗੰਭੀਰ ਹੈ ਅਤੇ ਮ੍ਰਿਤਕਾਂ ਦੀ ਗਿਣਤੀ 'ਚ ਵਾਧਾ ਹੋ ਸਕਦਾ ਹੈ। ਉੱਥੇ ਹੀ ਸੰਯੁਕਤ ਰਾਸ਼ਟਰ ਦੇ ਅਧਿਕਾਰੀਆਂ ਨੇ ਕਿਹਾ ਕਿ ਗੱਠਜੋੜ ਫੌਜ ਨੇ ਉਸ ਦੀ ਇਕ ਉੱਡਾਨ ਨੂੰ ਯਮਨ ਦੀ ਰਾਜਧਾਨੀ ਸਨਾ ਜਾਣ ਤੋਂ ਰੋਕ ਦਿੱਤਾ। ਜਹਾਜ਼ ਸਹਿਯੋਗੀ ਕਰਮਚਾਰੀਆਂ ਅਤੇ ਬੀ.ਬੀ.ਸੀ. ਦੇ ਪੱਤਰਕਾਰਾਂ ਨੂੰ ਲੈਣ ਜਾ ਰਿਹਾ ਸੀ। ਸਾਰੇ ਅਧਿਕਾਰੀਆਂ ਨੇ ਨਾਮ ਜ਼ਾਹਰ ਨਹੀਂ ਕਰਨ ਦੀ ਸ਼ਰਤ 'ਤੇ ਇਹ ਜਾਣਕਾਰੀ ਦਿੱਤੀ ਕਿਉਂਕਿ ਉਹ ਮੀਡੀਆ ਨਾਲ ਗੱਲ ਕਰਨ ਲਈ ਅਧਿਕਾਰਤ ਨਹੀਂ ਸੀ।