ਚੀਨ ’ਚ 20 ਸਾਲਾ ਭਾਰਤੀ ਵਿਦਿਆਰਥੀ ਦੀ ਭੇਤਭਰੀ ਹਾਲਤ ’ਚ ਮੌਤ

08/03/2021 11:03:39 PM

ਇੰਟਰਨੈਸ਼ਨਲ ਡੈਸਕ : ਚੀਨ ਦੇ ਤਿਆਨਜਿਨ ਸ਼ਹਿਰ ਦੀ ਇਕ ਯੂਨੀਵਰਸਿਟੀ ’ਚ ਪੜ੍ਹਾਈ ਕਰ ਰਿਹਾ 20 ਸਾਲਾ ਭਾਰਤੀ ਵਿਦਿਆਰਥੀ ਆਪਣੇ ਕਮਰੇ ’ਚ ਭੇਤਭਰੀ ਹਾਲਤ ’ਚ ਮਰਿਆ ਪਾਇਆ ਗਿਆ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਚੀਨ ਦੇ ਸਥਾਨਕ ਅਧਿਕਾਰੀਆਂ ਨੇ ਸੋਮਵਾਰ ਇਹ ਜਾਣਕਾਰੀ ਦਿੱਤੀ। ਬਿਹਾਰ ਦੇ ਗਯਾ ਜ਼ਿਲ੍ਹੇ ਦਾ ਰਹਿਣ ਵਾਲਾ ਅਮਨ ਨਾਗਸੇਨ ਤਿਆਨਜਿਨ ਫਾਰੇਨ ਸਟੱਡੀਜ਼ ਯੂਨੀਵਰਸਿਟੀ ’ਚ ਬਿਜ਼ਨੈੱਸ ਐਡਮਨਿਸਟ੍ਰੇਸ਼ਨ ਦਾ ਵਿਦਿਆਰਥੀ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹਨੀ ਸਿੰਘ ਖ਼ਿਲਾਫ਼ ਪਤਨੀ ਨੇ ਦਰਜ ਕਰਵਾਇਆ ਘਰੇਲੂ ਹਿੰਸਾ ਦਾ ਕੇਸ, ਅਦਾਲਤ ਵੱਲੋਂ ਨੋਟਿਸ ਜਾਰੀ

ਅਮਨ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਮਨ ਉਨ੍ਹਾਂ ਚੋਣਵੇਂ ਭਾਰਤੀ ਵਿਦਿਆਰਥੀਆਂ ’ਚੋਂ ਇਕ ਸੀ, ਜੋ ਕੋਰੋਨਾ ਮਹਾਮਾਰੀ ਦੌਰਾਨ ਚੀਨ ’ਚ ਹੀ ਰਹੇ, ਜਦਕਿ ਤਕਰੀਬਨ 23 ਹਜ਼ਾਰ ਭਾਰਤ ਵਿਦਿਆਰਥੀ ਵੀਜ਼ਾ ਸਬੰਧੀ ਪਾਬੰਦੀਆਂ ਕਾਰਨ ਦੁਬਾਰਾ ਚੀਨ ਨਹੀਂ ਪਰਤ ਸਕੇ। ਅਮਨ ਦੀ ਮੌਤ ਬਾਰੇ ਭਾਰਤੀ ਦੂਤਘਰ ਤੇ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ’ਚ ਭਾਰਤ ਤੇ ਚੀਨ ਵਿਚਾਲੇ ਕਿਸੇ ਯਾਤਰੀ ਉਡਾਣ ਦਾ ਸੰਚਾਲਨ ਨਹੀਂ ਹੋ ਰਿਹਾ ਹੈ।


Manoj

Content Editor

Related News