ਫਿਲੀਪੀਂਸ ''ਚ ਕਰੋਨਾ ਇਨਫੈਕਸ਼ਨ ਦੇ 2,076 ਨਵੇਂ ਮਾਮਲੇ ਆਏ ਸਾਹਮਣੇ
Sunday, Nov 29, 2020 - 08:06 PM (IST)
ਮਨੀਲਾ-ਫਿਲੀਪੀਂਸ 'ਚ ਐਤਵਾਰ ਨੂੰ ਕੋਵਿਡ-19 ਦੇ 2,076 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਇਨਫੈਕਟਿਡਾਂ ਦੀ ਗਿਣਤੀ ਵਧ ਕੇ 429864 ਹੋ ਗਈ ਹੈ। ਸਿਹਤ ਵਿਭਾਗ ਨੇ ਦੱਸਿਆ ਕਿ ਐਤਵਾਰ ਨੂੰ 19 ਦਿਨਾਂ ਬਾਅਦ ਦੋ ਹਜ਼ਾਰ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ।
ਇਹ ਵੀ ਪੜ੍ਹੋ:-ਕੋਰੋਨਾ ਕਾਲ 'ਚ ਘਰ ਬੈਠੇ ਸੋਨੇ-ਚਾਂਦੀ ਦੇ ਮਾਸਕ ਵੇਚ ਰਿਹਾ ਇਹ ਵਿਅਕਤੀ
ਵਿਭਾਗ ਨੇ ਕਿਹਾ ਕਿ ਇਸ ਦੌਰਾਨ 10,579 ਮਰੀਜ਼ ਗੋਰਮੁਕਤ ਹੋਏ ਅਤੇ ਹੁਣ ਤੱਕ ਠੀਕ ਹੋ ਚੁੱਕੇ ਲੋਕਾਂ ਦੀ ਗਿਣਤੀ ਵਧ ਕੇ 398624 ਹੋ ਗਈ ਹੈ। ਸਿਹਾਤ ਵਿਭਾਗ ਨੇ ਦੱਸਿਆ ਕਿ 11 ਕਰੋੜ ਆਬਾਦੀ ਵਾਲੇ ਫਿਲੀਪੀਂਸ 'ਚ ਹੁਣ ਤੱਕ 53 ਲੱਖ ਲੋਕਾਂ ਦੀ ਕੋਰੋਨਾ ਜਾਂਚ ਕੀਤੀ ਜਾ ਚੁੱਕੀ ਹੈ। ਫਿਲੀਪੀਂਸ ਦੇ ਰਾਸ਼ਟਰਪਤੀ ਸੋਮਵਾਰ ਨੂੰ ਰਾਜਧਾਨੀ ਮਨੀਲਾ ਅਤੇ ਦੇਸ਼ ਦੇ ਹੋਰ ਖੇਤਰਾਂ 'ਚ ਲਾਕਡਾਊਨ ਸੰਬੰਧੀ ਨਵੇਂ ਹੁਕਮ ਜਾਰੀ ਕਰਨਗੇ।
ਇਹ ਵੀ ਪੜ੍ਹੋ:-ਚੀਨ ਤੋਂ ਨਹੀਂ ਹੋਈ ਕੋਰੋਨਾ ਦੀ ਸ਼ੁਰੂਆਤ, ਇਹ ਕਹਿਣਾ ਕਾਫੀ ਮੁਸ਼ਕਲ : WHO