ਮੰਕੀਪਾਕਸ ਨੂੰ ਲੈ ਕੇ ਬੈਲਜ਼ੀਅਮ ਦੀ ਵਧੀ ਚਿੰਤਾ, ਮਰੀਜ਼ਾਂ ਲਈ ਲਾਜ਼ਮੀ ਕੀਤਾ 21 ਦਿਨ ਦਾ ਕੁਆਰੰਟਾਈਨ

05/25/2022 4:19:22 PM

ਬ੍ਰਸੇਲਸ (ਏਜੰਸੀ)- ਬੈਲਜ਼ੀਅਮ ਦੁਨੀਆ ਵਿਚ ਅਜਿਹਾ ਪਹਿਲਾ ਦੇਸ਼ ਬਣ ਗਿਆ ਹੈ, ਜਿਥੇ ਮੰਕੀਪਾਕਸ ਨਾਲ ਪੀੜਤ ਲੋਕਾਂ ਨੂੰ ਤਿੰਨ ਹਫ਼ਤੇ ਲਈ ਕੁਆਰੰਟਾਈਨ ਵਿਚ ਰਹਿਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਬਲਜੀਤ ਕੌਰ ਇੱਕ ਮਹੀਨੇ ਅੰਦਰ 4 ਉੱਚੀਆਂ ਪਹਾੜੀ ਚੋਟੀਆਂ ਸਰ ਕਰਨ ਵਾਲੀ ਪਹਿਲੀ ਭਾਰਤੀ ਪਰਬਤਾਰੋਹੀ ਬਣੀ

ਅਧਿਕਾਰੀਆਂ ਨੇ ਕਿਹਾ ਕਿ ਮੰਕੀਪਾਕਸ ਦੇ ਲੱਛਣ ਦਿਖਣ ਵਾਲੇ ਲੋਕਾਂ ਨੂੰ ਤੁਰੰਤ ਹਸਪਤਾਲ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਕ ਸਰਕੂਲਰ ਵੀ ਜਾਰੀ ਕੀਤਾ, ਜਿਸ ਵਿਚ ਕਿਹਾ ਗਿਆ ਹੈ ਕਿ ਜੇਕਰ ਮਰੀਜ਼ਾਂ ਨੂੰ ਬੀਮਾਰੀ ਦਾ ਪਤਾ ਲੱਗਦਾ ਹੈ ਤਾਂ ਉਨ੍ਹਾਂ ਨੂੰ 21 ਦਿਨਾਂ ਲਈ ਕੁਆਰੰਟਾਈਨ ਹੋਣਾ ਚਾਹੀਦਾ ਹੈ ਤਾਂ ਜੋ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ: ਦੁਖ਼ਦਾਈ ਖ਼ਬਰ: ਬ੍ਰਿਸਬੇਨ 'ਚ 6 ਸਾਲਾ ਪੰਜਾਬੀ ਬੱਚੇ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਚੁੱਕੇ ਸਵਾਲ

ਬੈਲਜ਼ੀਅਮ ਵਿਚ ਹੁਣ ਤੱਕ ਮੰਕੀਪਾਕਸ ਦੇ ਚਾਰ ਮਾਮਲੇ ਦਰਜ ਕੀਤੇ ਹਨ, ਸਾਰੇ ਇਕ ਤਿਉਹਾਰ ਨਾਲ ਸਬੰਧਤ ਹਨ, ਜੋ ਇਸ ਮਹੀਨੇ ਦੀ ਸ਼ੁਰੂਆਤ ਵਿਚ ਐਂਟਵਰਪ ਸ਼ਹਿਰ ਵਿਚ ਹੋਇਆ ਸੀ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News