ਦੱਖਣੀ ਅਫ਼ਰੀਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

Saturday, Sep 17, 2022 - 05:02 PM (IST)

ਦੱਖਣੀ ਅਫ਼ਰੀਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਜੋਹਾਨਸਬਰਗ (ਏਜੰਸੀ)- ਦੱਖਣੀ ਅਫਰੀਕਾ ਦੇ ਪੂਰਬੀ ਸੂਬੇ ਕਵਾਜ਼ੁਲੂ-ਨਤਾਲ 'ਚ ਸਕੂਲ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 19 ਬੱਚਿਆਂ ਸਮੇਤ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਪੋਰਟਲ 'ਨਿਊਜ਼ 24' ਨੇ ਐਮਰਜੈਂਸੀ ਸੇਵਾਵਾਂ ਦੇ ਹਵਾਲੇ ਨਾਲ ਸ਼ਨੀਵਾਰ ਨੂੰ ਇਹ ਖ਼ਬਰ ਦਿੱਤੀ।

ਇਹ ਵੀ ਪੜ੍ਹੋ: ਨੇਪਾਲ 'ਚ ਜ਼ਮੀਨ ਖ਼ਿਸਕਣ ਕਾਰਨ 17 ਲੋਕਾਂ ਦੀ ਮੌਤ, 5 ਲਾਪਤਾ

 

ਕਵਾਜ਼ੁਲੂ-ਨਤਾਲ ਐਮਰਜੈਂਸੀ ਮੈਡੀਕਲ ਸਰਵਿਸਿਜ਼ (ਈ.ਐੱਮ.ਐੱਸ.) ਦੇ ਬੁਲਾਰੇ ਰੌਬਰਟ ਮੈਕੇਂਜੀ ਨੇ ਕਿਹਾ, 'ਭਿਆਨਕ ਸੜਕ ਹਾਦਸੇ 'ਚ 21 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 5 ਤੋਂ 12 ਸਾਲ ਦੀ ਉਮਰ ਦੇ 19 ਬੱਚੇ ਵੀ ਸ਼ਾਮਲ ਹਨ।' ਮੈਕੇਂਜੀ ਨੇ ਸ਼ੁੱਕਰਵਾਰ ਦੁਪਹਿਰ ਨੂੰ ਦੱਸਿਾ ਕਿ ਵਿਦਿਆਰਥੀਆਂ ਨਾਲ ਭਰੀ ਸਕੂਲ ਵੈਨ ਅਤੇ ਟਰੱਕ ਵਿਚਕਾਰ ਆਹਮੋ-ਸਾਹਮਣੇ ਦੀ ਟੱਕਰ ਹੋਣ ਨਾਲ ਇਹ ਵੱਡਾ ਹਾਸਦਾ ਵਾਪਰਿਆ।

ਇਹ ਵੀ ਪੜ੍ਹੋ: ਸਰਹੱਦੀ ਵਿਵਾਦ ਤੋਂ ਬਾਅਦ ਪਹਿਲੀ ਵਾਰ SCO ਸਿਖ਼ਰ ਸੰਮੇਲਨ 'ਚ ਆਹਮੋ-ਸਾਹਮਣੇ ਹੋਏ PM ਮੋਦੀ ਅਤੇ ਜਿਨਪਿੰਗ


author

cherry

Content Editor

Related News