ਬੋਤਸਵਾਨਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 22 ਲੋਕਾਂ ਦੀ ਮੌਤ

Friday, Jun 02, 2023 - 04:21 PM (IST)

ਬੋਤਸਵਾਨਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 22 ਲੋਕਾਂ ਦੀ ਮੌਤ

ਗੈਬੋਰੋਨ (ਵਾਰਤਾ)- ਦੱਖਣੀ ਅਫਰੀਕਾ ਦੇ ਸ਼ਹਿਰ ਬੋਤਸਵਾਨਾ ਦੇ ਉੱਤਰ ਪੂਰਬੀ ਹਿੱਸੇ 'ਚ ਇਕ ਸੜਕ ਹਾਦਸੇ 'ਚ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ। ਬੋਤਸਵਾਨਾ ਦੇ ਉੱਤਰੀ ਹਿੱਸੇ ਵਿੱਚ ਇੱਕ ਸੀਨੀਅਰ ਅਧਿਕਾਰੀ ਸੁਪਰਡੈਂਟ ਰੌਬਰਟ ਮਾਮੇਸ ਨੇ ਦੱਸਿਆ ਕਿ ਇਹ ਹਾਦਸਾ ਬੋਤਸਵਾਨਾ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਫਰਾਂਸਿਸਟਾਉਨ ਵਿੱਚ ਵੀਰਵਾਰ ਨੂੰ ਵਾਪਰਿਆ।

ਇਹ ਵੀ ਪੜ੍ਹੋ: ...ਜਦੋਂ ਮੰਚ 'ਤੇ ਲੜਖੜਾ ਕੇ ਡਿੱਗੇ ਅਮਰੀਕੀ ਰਾਸ਼ਟਰਪਤੀ ਬਾਈਡੇਨ, ਵੇਖੋ ਵੀਡੀਓ

ਫਰਾਂਸਿਸਟਾਉਨ ਦੇ ਉੱਤਰ-ਪੱਛਮ ਵਿੱਚ ਇੱਕ ਸੜਕ 'ਤੇ ਇੱਕ ਟਰੱਕ ਦੇ ਮਿੰਨੀ ਬੱਸ ਨਾਲ ਟਕਰਾ ਜਾਣ ਕਾਰਨ 22 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਦੁਖ਼ਦਾਈ ਖ਼ਬਰ, ਕਾਰ ਹਾਦਸੇ 'ਚ ਭਾਰਤੀ ਵਿਅਕਤੀ ਦੀ ਦਰਦਨਾਕ ਮੌਤ


author

cherry

Content Editor

Related News