ਕੈਨੇਡਾ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦੀ ਮੌਤ

Saturday, Apr 01, 2023 - 01:07 PM (IST)

ਕੈਨੇਡਾ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦੀ ਮੌਤ

ਟੋਰਾਂਟੋ- ਕੈਨੇਡਾ ਤੋਂ ਆਏ ਦਿਨ ਪੰਜਾਬੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਭਾਈਚਾਰੇ ਵਿਚ ਚਿੰਤਾ ਵਧਦੀ ਜਾ ਰਹੀ ਹੈ। ਹੁਣ ਇਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਚੰਗੇ ਭਵਿੱਖ ਲਈ ਕੈਨੇਡਾ ਗਏ 24 ਸਾਲਾ ਪੰਜਾਬੀ ਨੌਜਵਾਨ ਜਸਦੀਪ ਸਿੰਘ ਦੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਹੈ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ

ਗੋ ਫੰਡ ਮੀ ਪੇਜ ਮੁਤਾਬਕ ਜਸਦੀਪ ਸਿੰਘ ਦਾ ਬੀਤੀ ਰਾਤ ਸਮਰਸਾਈਡ ਪ੍ਰਿੰਸ ਐਡਵਰਡ ਆਈਲੈਂਡ ਵਿੱਚ ਦਿਹਾਂਤ ਹੋ ਗਿਆ। ਉਸ ਨੇ ਸੇਂਟ ਲਾਰੈਂਸ ਕਾਲਜ ਕਿੰਗਸਟਨ ਓਨਟਾਰੀਓ ਤੋਂ ਗ੍ਰੈਜੂਏਸ਼ਨ ਕੀਤੀ ਸੀ ਅਤੇ ਉਹ ਬਹੁਤ ਮਦਦਗਾਰ ਸੀ। ਜਸਦੀਪ ਸਿੰਘ ਦੀ ਲਾਸ਼ ਉਸ ਦੇ ਘਰ ਭੇਜਣ ਲਈ ਗੋ ਫੰਡ ਮੀ ਪੇਜ਼ 'ਤੇ ਵੰਡ ਇਕੱਠਾ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਪਾਕਿ ਦੇ ਪੇਸ਼ਾਵਰ ਸ਼ਹਿਰ 'ਚ ਸਿੱਖ ਵਪਾਰੀ ਨੂੰ ਗੋਲੀਆਂ ਨਾਲ ਭੁੰਨਿਆ

ਦੱਸ ਦੇਈਏ ਕਿ ਇਸ ਤੋਂ ਪਹਿਲਾਂ 28 ਮਾਰਚ 2023 ਨੂੰ ਵਿਧਾਨ ਸਭਾ ਹਲਕਾ ਬਾਘਾਪੁਰਾਣਾ (ਮੋਗਾ) ਦੇ ਪਿੰਡ ਸੁਖਾਨੰਦ ਦੇ ਵਾਸੀ ਗੁਰਮਿੰਦਰ ਸਿੰਘ (40) ਪੁੱਤਰ ਗੁਰਚਰਨ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਲਿਵਰ ਦੀ ਬੀਮਾਰੀ ਦੇ ਚਲਦਿਆਂ ਮੌਤ ਹੋ ਗਈ ਸੀ। ਗੁਰਮਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਲੜਕਾ ਸੀ, ਜੋ ਵਿਆਹਿਆ ਹੋਇਆ ਸੀ। ਉਸ ਦੀ ਪਤਨੀ ਅਤੇ 10 ਸਾਲਾ ਪੁੱਤ ਵੀ ਕੈਨੇਡਾ ਵਿਖੇ ਰਹਿ ਰਹੇ ਹਨ। 

ਵੱਡੀ ਖ਼ਬਰ: ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਕਰ ਰਿਹਾ ਭਾਰਤੀ ਪਰਿਵਾਰ ਨਦੀ 'ਚ ਡੁੱਬਿਆ, ਮੌਤ


author

cherry

Content Editor

Related News