ਦੱਖਣੀ ਕੋਰੀਆ ''ਚ ਕੋਰੋਨਾ ਵਾਇਰਸ ਦੇ 25ਵੇਂ ਮਾਮਲੇ ਦੀ ਪੁਸ਼ਟੀ

Sunday, Feb 09, 2020 - 09:50 AM (IST)

ਸਿਓਲ— ਦੱਖਣੀ ਕੋਰੀਆ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ 25ਵੇਂ ਮਾਮਲੇ ਦੀ ਪੁਸ਼ਟੀ ਹੋ ਗਈ ਹੈ। ਦੇਸ਼ ਦੇ ਸਿਹਤ ਮੰਤਰਾਲੇ ਦੇ ਰੋਗ ਕੰਟਰੋਲ ਤੇ ਰੋਕਥਾਮ ਕੇਂਦਰ ਮੁਤਾਬਕ ਕੋਰੀਆਈ 73 ਸਾਲਾ ਔਰਤ ਆਪਣੇ ਪਰਿਵਾਰ ਨਾਲ ਨਵੰਬਰ 2019 'ਚ ਚੀਨ ਦੇ ਗੁਆਂਗਡੋਂਗ ਸੂਬੇ ਗਈ ਸੀ ਅਤੇ 31 ਜਨਵਰੀ, 2020 ਤਕ ਉੱਥੇ ਰੁਕੀ ਰਹੀ।
ਇਸ ਦੇ ਬਾਅਦ ਉਨ੍ਹਾਂ ਨੂੰ ਬੁਖਾਰ, ਖਾਂਸੀ, ਗਲੇ ਦੀ ਖਾਰਸ਼ ਦੀ ਸ਼ਿਕਾਇਤ ਹੋਈ ਅਤੇ ਜਾਂਚ ਦੇ ਬਾਅਦ ਉਨ੍ਹਾਂ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ। ਉਨ੍ਹਾਂ ਨੂੰ ਹਸਪਤਾਲ ਦੇ ਵੱਖਰੇ ਵਾਰਡ 'ਚ ਭਰਤੀ ਕਰਵਾਇਆ ਗਿਆ। ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 811 ਹੋ ਗਈ ਹੈ ਤੇ ਹੋਰ 37,198 ਲੋਕਾਂ 'ਚ ਇਸ ਵਾਇਰਸ ਦੇ ਪਾਏ ਜਾਣ ਦੀ ਪੁਸ਼ਟੀ ਹੈ। ਦਸੰਬਰ 2019 'ਚ ਚੀਨ ਦੇ ਵੂਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਸ਼ੁਰੂ ਹੋਇਆ ਸੀ। ਪਿਛਲੇ 24 ਘੰਟਿਆਂ 'ਚ ਘੱਟ ਤੋਂ ਘੱਟ 1,370 ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਚੀਨ ਦੇ ਇਲਾਵਾ ਅਮਰੀਕਾ ਸਣੇ ਕਈ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਰਜ ਕੀਤੇ ਗਏ ਹਨ।


Related News