ਅਮਰੀਕਾ: ਫੇਕ ਯੂਨੀਵਰਸਿਟੀ ਸਟਿੰਗ ਆਪ੍ਰੇਸ਼ਨ ਦੌਰਾਨ ਹੁਣ ਤੱਕ 250 ਭਾਰਤੀ ਵਿਦਿਆਰਥੀ ਗ੍ਰਿਫਤਾਰ
Thursday, Nov 28, 2019 - 12:38 PM (IST)

ਵਾਸ਼ਿੰਗਟਨ- ਅਮਰੀਕਾ ਵਿਚ ਇਮੀਗ੍ਰੇਸ਼ਨ ਵਿਭਾਗ ਵਲੋਂ ਫੇਕ ਯੂਨੀਵਰਸਿਟੀਆਂ ਦੇ ਖਿਲਾਫ ਚਲਾਏ ਗਏ ਸਟਿੰਗ ਆਪ੍ਰੇਸ਼ਨ ਦੌਰਾਨ 250 ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਭਾਰਤੀ ਮੂਲ ਦੇ ਦੱਸੇ ਜਾ ਰਹੇ ਹਨ। ਇਸ ਦੀ ਜਾਣਕਾਰੀ ਸਥਾਨਕ ਮੀਡੀਆ ਵਲੋਂ ਦਿੱਤੀ ਗਈ ਹੈ।
ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਲ ਦੇ ਮਹੀਨਿਆਂ ਵਿਚ 251 ਵਿਦਿਆਰਥੀਆਂ ਨੂੰ ਫੇਕ ਯੂਨੀਵਰਸਿਟੀਆਂ ਵਿਚ ਦਾਖਲਾ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮ ਇੰਨਫੋਰਸਮੈਂਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਨੂੰ ਹੋਮਲੈਂਡ ਸਕਿਓਰਿਟੀ ਵਿਭਾਗ ਵਲੋਂ ਡੇਟ੍ਰਾਇਰ ਮੈਟ੍ਰੋਪਾਲਿਟਨ ਖੇਤਰ ਵਿਚ ਹੁਣ ਬੰਦ ਕੀਤੀ ਗਈ ਯੂਨੀਵਰਸਿਟੀ ਆਫ ਫਾਰਮਿੰਗ ਵਿਚ ਦਾਖਲਾ ਦੇਣ ਦਾ ਲਾਲਚ ਦਿੱਤਾ ਗਿਆ ਸੀ। ਵਿਭਾਗ ਨੇ ਮਾਰਚ ਵਿਚ 161 ਵਿਦਿਆਰਥੀਆਂ ਨੂੰ ਮਾਰਚ ਮਹੀਨੇ ਇਸ ਨਕਲੀ ਯੂਨੀਵਰਸਿਟੀ ਤੋਂ ਗ੍ਰਿਫਤਾਰ ਕੀਤਾ ਸੀ। ਜਦੋਂ ਇਸ ਨੂੰ ਬੰਦ ਕੀਤਾ ਗਿਆ ਤਾਂ ਇਸ ਵਿਚ 600 ਵਿਦਿਆਰਥੀ ਪੜਦੇ ਸਨ, ਜਿਹਨਾਂ ਵਿਚ ਜ਼ਿਆਦਾਤਰ ਭਾਰਤੀ ਸਨ।