ਸ਼੍ਰੀਲੰਕਾ ''ਚ ਖਰਾਬ ਮੌਸਮ ਕਾਰਨ 26 ਲੋਕਾਂ ਦੀ ਮੌਤ

Friday, Nov 12, 2021 - 04:49 PM (IST)

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਖਰਾਬ ਮੌਸਮ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਹੈ ਅਤੇ 2,30,000 ਲੋਕ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉੱਤਰ ਪੂਰਬੀ ਮਾਨਸੂਨ ਆਮ ਤੌਰ 'ਤੇ ਅਕਤੂਬਰ ਅਤੇ ਨਵੰਬਰ ਵਿੱਚ ਸ਼੍ਰੀਲੰਕਾ ਵਿੱਚ ਸਰਗਰਮ ਹੁੰਦਾ ਹੈ ਪਰ ਇਸ ਸਾਲ ਦੇਸ਼ ਦੇ ਕਈ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। 

ਪੜ੍ਹੋ ਇਹ ਅਹਿਮ ਖਬਰ- ਯੂਕੇ 'ਚ ਕੋਰੋਨਾ ਵਿਸਫੋਟ, 40,000 ਤੋਂ ਵੱਧ ਨਵੇਂ ਮਾਮਲੇ ਦਰਜ

ਆਫਤ ਪ੍ਰਬੰਧਨ ਕੇਂਦਰ ਨੇ ਦੱਸਿਆ ਕਿ ਲਗਾਤਾਰ ਮੀਂਹ ਕਾਰਨ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲਗਭਗ 230,000 ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਬਿਜਲੀ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰ ਨੇ ਕਿਹਾ ਕਿ  ਬਾਰਸ਼ ਵਿਚ ਕਮੀ ਅਤੇ ਹੜ੍ਹ ਦਾ ਪਾਣੀ ਘਟਣ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਜਨਜੀਵਨ ਆਮ ਵਾਂਗ ਹੋ ਰਿਹਾ ਹੈ। ਜਲ ਭੰਡਾਰਾਂ ਦੇ ਖੋਲ੍ਹੇ ਗਏ ਗੇਟ ਹੌਲੀ-ਹੌਲੀ ਬੰਦ ਕੀਤੇ ਜਾ ਰਹੇ ਹਨ। ਉੱਥੇ ਮੌਸਮ ਵਿਗਿਆਨ ਬਿਊਰੋ ਨੇ ਕਿਹਾ ਕਿ ਟਾਪੂ ਦੇਸ਼ ਦੇ ਕਈ ਸੂਬਿਆਂ ਵਿੱਚ ਬਾਰਿਸ਼ ਹੋਵੇਗੀ। ਮੌਸਮ ਵਿਗਿਆਨ ਬਿਊਰੋ ਨੇ ਕਿਹਾ ਕਿ ਦੱਖਣੀ-ਪੂਰਬੀ ਬੰਗਾਲ ਦੀ ਖਾੜੀ 'ਤੇ ਘੱਟ ਦਬਾਅ ਵਾਲਾ ਖੇਤਰ ਸ਼੍ਰੀਲੰਕਾ 'ਚ ਮੀਂਹ ਲਈ ਅਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ ਅਤੇ ਹੁਣ ਦੱਖਣੀ ਭਾਰਤ ਵੱਲ ਵੱਧ ਰਿਹਾ ਹੈ।


Vandana

Content Editor

Related News