ਸੋਨੇ ਦੀ ਖਾਨ ''ਚ ਫਸੇ 260 ਕਾਮੇ, ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ

Friday, May 23, 2025 - 06:12 PM (IST)

ਸੋਨੇ ਦੀ ਖਾਨ ''ਚ ਫਸੇ 260 ਕਾਮੇ, ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ

ਜੋਹਾਨਸਬਰਗ (ਏਪੀ)- ਦੱਖਣੀ ਅਫਰੀਕਾ ਵਿੱਚ ਇੱਕ ਸੋਨੇ ਦੀ ਖਾਨ ਵਿੱਚ ਫਸੇ 260 ਕਾਮਿਆਂ ਨੂੰ ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮਾਈਨਿੰਗ ਕੰਪਨੀ ਸਿਬਾਨਯੇ ਸਟਿਲਵਾਟਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਖਾਨ ਵਿੱਚ ਸਥਿਤੀ ਦਾ ਮੁਲਾਂਕਣ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਮਜ਼ਦੂਰਾਂ ਨੂੰੁ ਉਦੋਂ ਤੱਕ ਉੱਥੇ ਹੀ ਰਹਿਣਾ ਚਾਹੀਦਾ ਹੈ ਜਦੋਂ ਤੱਕ ਉਨ੍ਹਾਂ ਨੂੰ ਉੱਪਰ ਲਿਆਉਣ ਲਈ ਸੁਰੱਖਿਅਤ ਪ੍ਰਬੰਧ ਨਹੀਂ ਕੀਤੇ ਜਾਂਦੇ। 

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਹੜ੍ਹ ਨੇ ਮਚਾਈ ਤਬਾਹੀ; 50 ਹਜ਼ਾਰ ਤੋਂ ਵੱਧ ਲੋਕ ਬੇਘਰ, ਚਾਰ ਦੀ ਮੌਤ (ਤਸਵੀਰਾਂ)

ਖਾਨ ਮਜ਼ਦੂਰਾਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ ਨੈਸ਼ਨਲ ਯੂਨੀਅਨ ਆਫ਼ ਮਾਈਨ ਵਰਕਰਜ਼ (NUM) ਨੇ ਕਿਹਾ ਕਿ ਖਾਣ ਮਜ਼ਦੂਰ ਲਗਭਗ 24 ਘੰਟਿਆਂ ਤੋਂ ਅੰਦਰ ਫਸੇ ਹੋਏ ਸਨ ਅਤੇ ਕੰਪਨੀ ਉਨ੍ਹਾਂ ਨੂੰ ਬਾਹਰ ਕੱਢਣ ਲਈ ਅਨੁਮਾਨਿਤ ਸਮਾਂ ਵਾਰ-ਵਾਰ ਬਦਲ ਰਹੀ ਹੈ। NUM ਦੇ ਇੱਕ ਬੁਲਾਰੇ ਨੇ ਕਿਹਾ, "ਅਸੀਂ ਬਹੁਤ ਚਿੰਤਤ ਹਾਂ ਕਿ ਕੰਪਨੀ ਨੇ ਇਸ ਘਟਨਾ ਨੂੰ ਉਦੋਂ ਤੱਕ ਜਨਤਕ ਨਹੀਂ ਕੀਤਾ ਜਦੋਂ ਤੱਕ ਅਸੀਂ ਇਸਨੂੰ ਮੀਡੀਆ ਨੂੰ ਰਿਪੋਰਟ ਨਹੀਂ ਕੀਤਾ।" ਹਾਲਾਂਕਿ ਕੰਪਨੀ ਨੇ ਕਿਹਾ ਕਿ ਸਾਰੇ ਖਾਣ ਮਜ਼ਦੂਰ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਸੁਰੱਖਿਅਤ ਬਾਹਰ ਕੱਢੇ ਜਾਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News