ਰੂਸ ’ਚ ਇਕ ਦਿਨ ’ਚ ਕੋਰੋਨਾ ਦੇ 27,039 ਨਵੇਂ ਮਾਮਲੇ ਆਏ ਸਾਹਮਣੇ
Saturday, Jan 02, 2021 - 02:25 AM (IST)
ਮਾਸਕੋ-ਰੂਸ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 27,039 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਕੁੱਲ ਇਨਫੈਕਟਿਡਾਂ ਦੀ ਗਿਣਤੀ ਵਧ ਕੇ 31,86,336 ਹੋ ਗਈ ਹੈ। ਇਸ ਦੌਰਾਨ ਕੋਵਿਡ-19 ਦੇ 536 ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਮਹਾਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 57 ਹਜ਼ਾਰ ਨੂੰ ਪਾਰ ਕਰ 57,555 ਹੋ ਗਈ। ਰੂਸ ਦੇ ਕੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ -ਸਾਲ 2021 ਦੇ ਪਹਿਲੇ ਦਿਨ ਸਮੁੱਚੀ ਦੁਨੀਆ ’ਚ 3.7 ਲੱਖ ਬੱਚੇ ਲੈਣਗੇ ਜਨਮ : Unicef
ਬਿਆਨ ਮੁਤਾਬਕ ਰੂਸ ਦੇ 85 ਖੇਤਰਾਂ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 27,039 ਨਵੇਂ ਮਾਮਲੇ ਦਰਜ ਕੀਤੇ ਗਏ ਜਿਨ੍ਹਾਂ ’ਚੋਂ 40,80 ਲੋਕਾਂ ’ਚ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਸਾਹਮਣੇ ਨਹੀਂ ਆਇਆ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਕੋਰੋਨਾ ਇਨਫੈਕਟਿਡਾਂ ਦੀ ਗਿਣਤੀ ਹੁਣ 31,86,336 ਹੋ ਗਈ ਹੈ ਅਤੇ ਰੋਜ਼ਾਨਾ 1 ਫੀਸਦੀ ਦੀ ਦਰ ਨਾਲ ਮਾਮਲੇ ਵਧ ਰਹੇ ਹਨ।
ਇਹ ਵੀ ਪੜ੍ਹੋ -ਪਾਕਿ ਹਾਈ ਕਮਿਸ਼ਨ ਦੇ ਖਾਤਿਆਂ 'ਚੋਂ 450 ਕਰੋੜ ਵਸੂਲੋ ਜੁਰਮਾਨਾ : ਬ੍ਰਿਟੇਨ ਹਾਈ ਕੋਰਟ
ਰਾਜਧਾਨੀ ਮਾਸਕੋ ’ਚ ਸਭ ਤੋਂ ਜ਼ਿਆਦਾ 5907 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੈਂਟ ਪੀਟਰਬਰਗ ’ਚ 3,746 ਅਤੇ ਮਾਸਕੋ ਖੇਤਰ ’ਚ ਕੋਰੋਨਾ ਇਨਫੈਕਸ਼ਨ ਦੇ 1,568 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 25,798 ਮਰੀਜ਼ ਪੂਰੀ ਤਰ੍ਹਾਂ ਨਾਲ ਠੀਕ ਵੀ ਹੋਏ ਹਨ। ਰੂਸ ’ਚ ਹੁਣ ਤੱਕ 25,80,138 ਲੋਕ ਕੋਰੋਨਾ ਇਨਫੈਕਸ਼ਨ ਨੂੰ ਮਾਤ ਦੇ ਚੁੱਕੇ ਹਨ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।