ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 27ਵਾਂ ਸ਼ਹੀਦੀ ਖੇਡ ਮੇਲਾ 7-8 ਜੂਨ ਨੂੰ

Wednesday, May 28, 2025 - 02:31 PM (IST)

ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 27ਵਾਂ ਸ਼ਹੀਦੀ ਖੇਡ ਮੇਲਾ 7-8 ਜੂਨ ਨੂੰ

ਮੈਲਬੌਰਨ/ਸਿਡਨੀ (ਮਨਦੀਪ ਸਿੰਘ ਸੈਣੀ,ਸਨੀ ਚਾਂਦਪੁਰੀ)- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਆਸਟ੍ਰੇਲੀਆ ਦੇ ਗ੍ਰਿਫਿਥ ਸ਼ਹਿਰ ਵਿਖੇ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰਿਫਿਥ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਭਾਈਚਾਰੇ ਦੇ ਸਹਿਯੋਗ ਨਾਲ 27ਵਾਂ ਸ਼ਹੀਦੀ ਖੇਡ ਮੇਲਾ 7 ਅਤੇ 8 ਜੂਨ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸ਼ਹੀਦੀ ਖੇਡ ਮੇਲੇ ਵਿੱਚ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਟੀਮਾਂ ਹਿੱਸਾ ਲੈ ਰਹੀਆਂ ਹਨ ਤੇ ਕਬੱਡੀ, ਫੁੱਟਬਾਲ, ਵਾਲੀਬਾਲ, ਖੋ -ਖੋ, ਬੱਚਿਆਂ ਦੀਆਂ ਦੌੜਾਂ ਅਤੇ ਰੱਸਾਕੱਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਨਾਗਰਿਕਾਂ ਲਈ ਵੱਡੀ ਖ਼ੁਸ਼ਖ਼ਬਰੀ ! ਹੁਣ ਇਨ੍ਹਾਂ 59 ਦੇਸ਼ਾਂ ਲਈ ਨਹੀਂ ਪਵੇਗੀ ਵੀਜ਼ੇ ਦੀ ਲੋੜ

ਖਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ, ਸਵਾਲ-ਜਵਾਬ, ਦਸਤਾਰ ਮੁਕਾਬਲੇ ਅਤੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਜਾਣਕਾਰੀ ਭਰਪੂਰ ਪ੍ਰਦਰਸ਼ਨੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ। ਜ਼ਿਕਰਯੋਗ ਹੈ ਕਿ ਇਸ ਖੇਡ ਮੇਲੇ ਨੂੰ ਸਿੱਖ ਖੇਡਾਂ ਤੋਂ ਬਾਅਦ ਆਸਟ੍ਰੇਲੀਆ ਦਾ ਦੂਜਾ ਸਭ ਤੋਂ ਵੱਡਾ ਖੇਡ ਮੇਲਾ ਹੋਣ ਦਾ ਮਾਣ ਹਾਸਲ ਹੈ ਤੇ ਇਸ ਵਾਰ ਇਸ ਸ਼ਹੀਦੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਇਕੱਠ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News