ਪਾਕਿਸਤਾਨ : ਖੱਡ 'ਚ ਡਿੱਗੀ ਯਾਤਰੀ ਬੱਸ, 28 ਲੋਕਾਂ ਦੀ ਦਰਦਨਾਕ ਮੌਤ

Wednesday, May 29, 2024 - 02:27 PM (IST)

ਪਾਕਿਸਤਾਨ : ਖੱਡ 'ਚ ਡਿੱਗੀ ਯਾਤਰੀ ਬੱਸ, 28 ਲੋਕਾਂ ਦੀ ਦਰਦਨਾਕ ਮੌਤ

ਕਰਾਚੀ (ਭਾਸ਼ਾ): ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਇਕ ਤੇਜ਼ ਰਫਤਾਰ ਯਾਤਰੀ ਬੱਸ ਪਲਟ ਕੇ ਖੱਡ ਵਿਚ ਡਿੱਗ ਪਈ। ਇਸ ਦਰਦਨਾਕ ਹਾਦਸੇ ਵਿਚ ਬੱਚਿਆਂ ਅਤੇ ਔਰਤਾਂ ਸਮੇਤ 28 ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ।  ਬੱਸ ਤੁਰਬਤ ਤੋਂ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਜਾ ਰਹੀ ਸੀ ਕਿ ਕਵੇਟਾ ਤੋਂ ਕਰੀਬ 700 ਕਿਲੋਮੀਟਰ ਦੂਰ ਵਾਸ਼ੁਕ ਕਸਬੇ ਨੇੜੇ ਖੱਡ 'ਚ ਡਿੱਗ ਗਈ। ਰਿਪੋਰਟ ਮੁਤਾਬਕ ਇਹ ਹਾਦਸਾ ਤੇਜ਼ ਰਫਤਾਰ ਕਾਰਨ ਵਾਪਰਿਆ।

ਪੜ੍ਹੋ ਇਹ ਅਹਿਮ ਖ਼ਬਰ-ਜਦੋਂ ਫਲਾਈਟ 'ਚ ਯਾਤਰੀ ਅਚਾਨਕ ਕੱਪੜੇ ਉਤਾਰ ਕੇ ਲੱਗਾ ਦੌੜਨ, ਮਚੀ ਹਫੜਾ-ਦਫੜੀ

ਜੀਓ ਨਿਊਜ਼ ਨੇ ਬਚਾਅ ਅਧਿਕਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਇਹ ਹਾਦਸਾ ਯਾਤਰੀ ਬੱਸ ਦਾ ਟਾਇਰ ਫਟਣ ਕਾਰਨ ਵਾਪਰਿਆ। ਇਸ ਹਾਦਸੇ 'ਚ 28 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 22 ਲੋਕ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਬਸੀਮਾ ਭੇਜਿਆ ਗਿਆ। ਪਾਕਿਸਤਾਨ ਵਿੱਚ ਸੜਕ ਹਾਦਸੇ ਆਮ ਹਨ, ਜਿੱਥੇ ਟ੍ਰੈਫਿਕ ਨਿਯਮਾਂ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਪੰਜਾਬ ਦੇ ਖੁਸ਼ਾਬ ਜ਼ਿਲੇ 'ਚ 18 ਮਈ ਨੂੰ ਇਕ ਟਰੱਕ ਦੇ ਖਾਈ 'ਚ ਡਿੱਗਣ ਕਾਰਨ ਇਕ ਪਰਿਵਾਰ ਦੇ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ 3 ਮਈ ਨੂੰ ਗਿਲਗਿਤ ਬਾਲਟਿਸਤਾਨ 'ਚ ਇਕ ਯਾਤਰੀ ਬੱਸ ਦੇ ਤੰਗ ਸੜਕ ਤੋਂ ਫਿਸਲ ਕੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 21 ਹੋਰ ਜ਼ਖਮੀ ਹੋ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News