ਰੂਸ ’ਚ ਇਕ ਦਿਨ ’ਚ ਕੋਰੋਨਾ ਦੇ 29,018 ਨਵੇਂ ਮਾਮਲੇ ਆਏ ਸਾਹਮਣੇ

Friday, Dec 25, 2020 - 08:23 PM (IST)

ਮਾਸਕੋ-ਰੂਸ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਇਨਫੈਕਸ਼ਨ ਦੇ 29,018 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਕੁੱਲ ਇਨਫੈਕਟਿਡਾਂ ਦੀ ਗਿਣਤੀ ਵਧ ਕੇ 29,92,706 ਹੋ ਗਈ ਹੈ। ਇਸ ਦੌਰਾਨ ਕੋਵਿਡ-19 ਦੇ 563 ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 53 ਹਜ਼ਾਰ ਨੂੰ ਪਾਰ ਕਰ ਕੇ 53,659 ਹੋ ਗਈ।

ਇਹ ਵੀ ਪੜ੍ਹੋ -ਫ੍ਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਨੇ ਦਿੱਤੀ ਕੋਰੋਨਾ ਨੂੰ ਮਾਤ, ਰਿਪੋਰਟ ’ਚ ਨਹੀਂ ਦਿਖੇ ਲੱਛਣ

ਰੂਸ ਦੇ ਕੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰ ਇਹ ਜਾਣਕਾਰੀ ਦਿੱਤੀ। ਬਿਆਨ ਮੁਤਾਬਕ ਰੂਸ ਦੇ 85 ਖੇਤਰਾਂ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 29,018 ਨਵੇਂ ਮਾਮਲੇ ਦਰਜ ਕੀਤੇ ਗਏ ਜਿਨ੍ਹਾਂ ’ਚੋਂ 4543 ਲੋਕਾਂ ’ਚ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ -ਇਹ ਹੈ ਦੁਨੀਆ ਦਾ ਸਭ ਤੋਂ ਠੰਡਾ ਪਿੰਡ, -71 ਡਿਗਰੀ ਤੱਕ ਪਹੁੰਚ ਜਾਂਦੈ ਤਾਪਮਾਨ (ਤਸਵੀਰਾਂ)

ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਕੋਰੋਨਾ ਇਨਫੈਕਟਿਡਾਂ ਦੀ ਗਿਣਤੀ ਹੁਣ 29,92,706 ਹੋ ਗਈ ਹੈ ਅਤੇ ਰੋਜ਼ਾਨਾ ਇਕ ਫੀਸਦੀ ਦੀ ਦਰ ਨਾਲ ਮਾਮਲੇ ਵਧ ਰਹੇ ਹਨ। ਰਾਜਧਾਨੀ ਮਾਸਕੋ ’ਚ ਸਭ ਤੋਂ ਜ਼ਿਆਦਾ 7315 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੇਂਟ ਪੀਟਰਬਰਗ ’ਚ 3751 ਅਤੇ ਮਾਸਕੋ ਖੇਤਰ ’ਚ ਕੋਰੋਨਾ ਇਨਫੈਕਸ਼ਨ ਦੇ 1576 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27,397 ਮਰੀਜ਼ ਪੂਰੀ ਤਰ੍ਹਾਂ ਨਾਲ ਠੀਕ ਵੀ ਹੋਏ ਹਨ। ਰੂਸ ’ਚ ਹੁਣ ਤੱਕ 23,98,254 ਲੋਕ ਇਨਫੈਕਸ਼ਨ ਨੂੰ ਮਾਤ ਦੇ ਚੁੱਕੇ ਹਨ।

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।


Karan Kumar

Content Editor

Related News