ਹਾਂਗਕਾਂਗ : ਪੁਲਸ ਨੇ 29 ਲੋਕ ਲਏ ਪੁਲਸ ਹਿਰਾਸਤ ''ਚ
Sunday, Aug 25, 2019 - 03:14 PM (IST)

ਹਾਂਗਕਾਂਗ— ਆਪਣੇ ਅਧਿਕਾਰਾਂ ਨੂੰ ਲੈ ਕੇ ਹਾਂਗਕਾਂਗ ਪ੍ਰਸ਼ਾਸਨ ਅਤੇ ਚੀਨੀ ਸਰਕਾਰ ਖਿਲਾਫ ਲੋਕਾਂ ਨੇ ਪਿਛਲੇ 2 ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤੇ ਹੋਏ ਹਨ। ਸ਼ਹਿਰ ਦੀਆਂ ਉੱਚੀਆਂ ਇਮਾਰਤਾਂ, ਬੰਦਰਗਾਹਾਂ, ਸ਼ਾਪਿੰਗ ਮਾਲਜ਼ ਤਕ ਹਰ ਥਾਂ ਲੱਖਾਂ ਲੋਕ ਪ੍ਰਦਰਸ਼ਨ ਕਰ ਰਹੇ ਹਨ। ਐਤਵਾਰ ਨੂੰ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਦੇ ਹਿੰਸਕ ਹੋਣ ਕਾਰਨ ਪੁਲਸ ਨੇ 29 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਪੁਲਸ ਨੇ ਦੱਸਿਆ ਕਿ ਹਿਰਾਸਤ 'ਚ ਲਏ ਗਏ 19 ਵਿਅਕਤੀ ਅਤੇ 10 ਔਰਤਾਂ ਦੀ ਉਮਰ 17 ਤੋਂ 52 ਸਾਲ ਹੈ। ਇਨ੍ਹਾਂ 'ਤੇ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਅਤੇ ਗੈਰ-ਕਾਨੂੰਨੀ ਢੰਗ ਨਾਲ ਹਥਿਆਰ ਰੱਖਣ ਦੇ ਦੋਸ਼ ਲੱਗੇ ਹਨ।
ਪੁਲਸ ਦਾ ਕਹਿਣਾ ਹੈ ਕਿ ਕੁੱਝ ਕੱਟੜਪੰਥੀ ਪ੍ਰਦਰਸ਼ਨਕਾਰੀਆਂ ਨੇ ਰਸਤੇ ਬੰਦ ਕਰ ਦਿੱਤੇ ਅਤੇ ਕਈ ਸਟਰੀਟ ਲਾਈਟਾਂ ਨੂੰ ਵੀ ਤੋੜ ਦਿੱਤਾ। ਇਸ ਕਾਰਨ ਆਮ ਨਾਗਰਿਕਾਂ ਲਈ ਪ੍ਰੇਸ਼ਾਨੀ ਖੜ੍ਹੀ ਹੋ ਸਕਦੀ ਹੈ। ਪੁਲਸ ਨੇ ਪ੍ਰਦਰਸ਼ਨਕਾਰੀਆਂ ਦੇ ਅਜਿਹੇ ਵਿਵਹਾਰ ਦੀ ਨਿੰਦਾ ਕੀਤੀ। ਹਸਪਤਾਲ ਅਧਿਕਾਰੀਆਂ ਨੇ ਦੱਸਿਆ ਕਿ ਇੱਥੇ 10 ਜ਼ਖਮੀ ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਹੈ।