ਨੇਪਾਲ ''ਚ ਕੋਰੋਨਾ ਵਾਇਰਸ ਦੇ 293 ਨਵੇਂ ਮਾਮਲੇ

07/05/2020 6:47:11 PM

ਕਾਠਮੰਡੂ- ਨੇਪਾਲ ਵਿਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 293 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਗਿਣਤੀ 15,784 'ਤੇ ਪਹੁੰਚ ਗਈ ਹੈ। ਸਿਹਤ ਤੇ ਜਨਸੰਖਿਆ ਮੰਤਰਾਲਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੇਸ਼ ਵਿਚ ਇਸ ਮਹਾਮਾਰੀ ਤੋਂ ਸਿਹਤਮੰਦ ਹੋਣ ਦੀ ਦਰ 41 ਫੀਸਦੀ ਹੈ।

ਮੰਤਰਾਲਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਐਤਵਾਰ ਨੂੰ ਇਸ ਮਹਾਮਾਰੀ ਤੋਂ ਸਿਹਤਮੰਦ ਹੋਣ ਤੋਂ ਬਾਅਦ 132 ਹੋਰ ਲੋਕਾਂ ਨੂੰ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ। ਦੇਸ਼ ਵਿਚ ਹੁਣ ਤੱਕ ਇਸ ਬੀਮਾਰੀ ਤੋਂ 6,547 ਲੋਕ ਸਿਹਤਮੰਦ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਵੀ 9,203 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਨੇਪਾਲ ਵਿਚ ਇਸ ਵਾਇਰਸ ਕਾਰਣ 32 ਲੋਕਾਂ ਦੀ ਮੌਤ ਹੋ ਚੁੱਕੀ ਹੈ।


Baljit Singh

Content Editor

Related News