ਇਸ ਦੇਸ਼ ''ਚ ਹਿਰਾਸਤ ''ਚ ਰੱਖੇ ਗਏ ਹਨ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ
Wednesday, Feb 19, 2025 - 10:39 AM (IST)

ਪਨਾਮਾ ਸਿਟੀ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੁਆਰਾ ਦੇਸ਼ ਨਿਕਾਲਾ ਦਿੱਤੇ ਗਏ ਵੱਖ-ਵੱਖ ਦੇਸ਼ਾਂ ਦੇ ਲਗਭਗ 300 ਲੋਕਾਂ ਨੂੰ ਪਨਾਮਾ ਨੇ ਇੱਕ ਹੋਟਲ ਵਿੱਚ ਹਿਰਾਸਤ ਵਿਚ ਰੱਖਿਆ ਹੈ ਅਤੇ ਉਨ੍ਹਾਂ ਨੂੰ ਉਦੋਂ ਤੱਕ ਜਾਣ ਦੀ ਇਜਾਜ਼ਤ ਨਹੀਂ ਦਿੰਦੀ ਜਾਵੇਗੀ, ਜਦੋਂ ਤੱਕ ਅੰਤਰਰਾਸ਼ਟਰੀ ਅਧਿਕਾਰੀ ਉਨ੍ਹਾਂ ਦੀ ਵਾਪਸੀ ਦਾ ਪ੍ਰਬੰਧ ਨਹੀਂ ਕਰਦੇ। ਅਧਿਕਾਰੀਆਂ ਨੇ ਕਿਹਾ ਕਿ 40 ਫੀਸਦੀ ਤੋਂ ਵੱਧ ਪ੍ਰਵਾਸੀ ਆਪਣੀ ਮਰਜ਼ੀ ਨਾਲ ਆਪਣੇ ਵਤਨ ਵਾਪਸ ਨਹੀਂ ਜਾਣਾ ਚਾਹੁੰਦੇ ਅਤੇ ਉਨ੍ਹਾਂ ਨੇ ਹੋਟਲ ਦੇ ਕਮਰਿਆਂ ਦੀਆਂ ਖਿੜਕੀਆਂ 'ਤੇ "ਮਦਦ ਕਰੋ" ਅਤੇ "ਅਸੀਂ ਆਪਣੇ ਦੇਸ਼ ਵਿੱਚ ਸੁਰੱਖਿਅਤ ਨਹੀਂ ਹਾਂ" ਵਰਗੇ ਸੁਨੇਹੇ ਲਿਖੇ ਹੋਏ ਹਨ। ਇਹ ਪ੍ਰਵਾਸੀ ਈਰਾਨ, ਭਾਰਤ, ਨੇਪਾਲ, ਸ਼੍ਰੀਲੰਕਾ, ਪਾਕਿਸਤਾਨ, ਅਫਗਾਨਿਸਤਾਨ ਅਤੇ ਚੀਨ ਸਮੇਤ ਹੋਰ ਦੇਸ਼ਾਂ ਤੋਂ ਹਨ।
ਇਹ ਵੀ ਪੜ੍ਹੋ: ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਘਰ 'ਚ ਲੱਗੀ ਭਿਆਨਕ ਅੱਗ, ਇਕੋ ਪਰਿਵਾਰ ਦੇ 7 ਜੀਆਂ ਦੀ ਮੌਤ
ਅਮਰੀਕਾ ਨੂੰ ਇਨ੍ਹਾਂ ਵਿੱਚੋਂ ਕੁਝ ਦੇਸ਼ਾਂ ਵਿੱਚ ਸਿੱਧੇ ਤੌਰ 'ਤੇ ਡਿਪੋਰਟ ਕਰਨ ਵਿੱਚ ਮੁਸ਼ਕਲ ਆ ਰਹੀ ਹੈ, ਇਸ ਲਈ ਪਨਾਮਾ ਨੂੰ ਇੱਕ ਸਟਾਪਓਵਰ ਵਜੋਂ ਵਰਤਿਆ ਜਾ ਰਿਹਾ ਹੈ। ਪਨਾਮਾ ਦੇ ਸੁਰੱਖਿਆ ਮੰਤਰੀ ਫਰੈਂਕ ਅਬਰੇਗੋ ਨੇ ਮੰਗਲਵਾਰ ਨੂੰ ਕਿਹਾ ਕਿ ਪਨਾਮਾ ਅਤੇ ਅਮਰੀਕਾ ਵਿਚਕਾਰ ਹੋਏ ਪ੍ਰਵਾਸ ਸਮਝੌਤੇ ਦੇ ਤਹਿਤ ਪ੍ਰਵਾਸੀਆਂ ਨੂੰ ਡਾਕਟਰੀ ਦੇਖਭਾਲ ਅਤੇ ਭੋਜਨ ਪ੍ਰਦਾਨ ਕੀਤਾ ਜਾ ਰਿਹਾ ਹੈ। ਪਨਾਮਾ ਸਰਕਾਰ ਹੁਣ ਡਿਪੋਰਟੀਆਂ ਲਈ "ਪੁਲ" ਵਜੋਂ ਕੰਮ ਕਰਨ ਲਈ ਸਹਿਮਤ ਹੋ ਗਈ ਹੈ, ਜਦੋਂ ਕਿ ਅਮਰੀਕਾ ਇਸ ਕਾਰਵਾਈ ਦੇ ਸਾਰੇ ਖਰਚੇ ਨੂੰ ਪੂਰਾ ਕਰੇਗਾ। ਇਸ ਮਹੀਨੇ ਦੇ ਸ਼ੁਰੂ ਵਿੱਚ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੇ ਦੌਰੇ ਤੋਂ ਬਾਅਦ ਇਸ ਸਮਝੌਤੇ ਦਾ ਐਲਾਨ ਕੀਤਾ ਗਿਆ ਸੀ। ਪਨਾਮਾ ਨਹਿਰ 'ਤੇ ਕਬਜ਼ਾ ਵਾਪਸ ਲੈਣ ਦੀਆਂ ਟਰੰਪ ਦੀਆਂ ਧਮਕੀਆਂ ਕਾਰਨ ਰਾਜਨੀਤਿਕ ਦਬਾਅ ਦਾ ਸਾਹਮਣਾ ਕਰ ਰਹੇ ਪਨਾਮਾ ਦੇ ਰਾਸ਼ਟਰਪਤੀ ਜੋਸ ਰਾਉਲ ਮੁਲੀਨੋ ਨੇ ਪਿਛਲੇ ਵੀਰਵਾਰ ਨੂੰ ਦੇਸ਼ ਨਿਕਾਲਾ ਪ੍ਰਾਪਤ ਲੋਕਾਂ ਦੀ ਪਹਿਲੀ ਉਡਾਣ ਦੇ ਆਉਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ: ਟਰੰਪ ਗੋਲਡ ਦੀ ਕੀਮਤ ਨੂੰ ਕੰਟਰੋਲ ਕਰਨ ਲਈ ਤਿਆਰ, ਸੋਨਾ ਜਾਵੇਗਾ 1 ਲੱਖ ਦੇ ਪਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8