ਵਿਸ਼ਵ ਭਰ ''ਚ ਕੋਰੋਨਾ ਨਾਲ 3.75 ਲੱਖ ਤੋਂ ਵੱਧ ਮੌਤਾਂ, ਜਾਣੋ ਦੇਸ਼ਾਂ ਦੇ ਹਾਲ

06/02/2020 10:56:01 AM

ਵਾਸ਼ਿੰਗਟਨ : ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 62.66 ਲੱਖ ਤੋਂ ਪਾਰ ਹੋ ਕੇ 62,70,758 ਹੋ ਗਈ ਹੈ ਅਤੇ 3,75,632 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਤੇਜ਼ੀ ਨਾਲ ਹਾਲ ਹੀ ਦੇ ਦਿਨਾਂ ਵਿਚ ਅਮਰੀਕਾ ਵਿਚ ਵਧੀ ਹੈ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਦੂਜੇ ਅਤੇ ਰੂਸ ਤੀਜੇ ਸਥਾਨ 'ਤੇ ਹੈ। ਦੂਜੇ ਪਾਸੇ ਮੌਤਾਂ ਦੇ ਅੰਕੜੇ ਦੇ ਹਿਸਾਬ ਨਾਲ ਅਮਰੀਕਾ ਪਹਿਲੇ, ਬ੍ਰਿਟੇਨ ਦੂਜੇ ਅਤੇ ਇਟਲੀ ਤੀਜੇ ਸਥਾਨ 'ਤੇ ਹੈ।

USA ਤੇ ਇਸ ਦਾ ਸ਼ਹਿਰ ਨਿਊਯਾਰਕ

ਵਿਸ਼ਵ ਦੇ ਸਭ ਤੋਂ ਤਾਕਤਵਰ ਮੁਲਕ ਯੂ. ਐੱਸ. ਏ. ਵਿਚ ਹੁਣ ਤੱਕ 10,5,165 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਪੀੜਤਾਂ ਦੀ ਗਿਣਤੀ ਸਭ ਤੋਂ ਵੱਧ ਹੈ, ਜੋ 18,11,370 ‘ਤੇ ਪੁੱਜ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਨਿਊਯਾਰਕ ਸੂਬਾ ਹੈ। 

ਬ੍ਰਾਜ਼ੀਲ ਤੇ ਰੂਸ
ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਬ੍ਰਾਜ਼ੀਲ ਦੂਜੇ ਨੰਬਰ 'ਤੇ ਹੈ। ਇੱਥੇ 5,26,447 ਲੋਕ ਕੋਰੋਨਾ ਦੀ ਲਪੇਟ ਵਿਚ ਹਨ ਅਤੇ 29,937 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੂਸ 'ਚ ਵੀ ਕੋਵਿਡ-19 ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ ਅਤੇ ਇੱਥੇ ਹੁਣ ਤੱਕ 4,14,328 ਲੋਕ ਪ੍ਰਭਾਵਿਤ ਹੋਏ ਹਨ ਅਤੇ 4,849 ਲੋਕਾਂ ਦੀ ਜਾਨ ਗਈ ਹੈ। 

ਬ੍ਰਿਟੇਨ 'ਚ ਵਿਗੜੇ ਹਾਲਾਤ-
ਬ੍ਰਿਟੇਨ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 2,77,736  ਹੋ ਗਈ ਹੈ ਅਤੇ 39,127 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ।

ਇਟਲੀ, ਸਪੇਨ
ਇਟਲੀ ਵਿਚ ਮ੍ਰਿਤਕਾਂ ਦੀ ਗਿਣਤੀ 33,475 ਹੋ ਗਈ ਹੈ। ਇੱਥੇ ਪੀੜਤਾਂ ਦੀ ਗਿਣਤੀ 2,33,197 ਦਰਜ ਕੀਤੀ ਗਈ ਹੈ। ਓਧਰ, ਸਪੇਨ ਵਿਚ 27,127 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਥੇ ਕੋਰੋਨਾ ਵਾਇਰਸ ਦੇ  2,39,638 ਮਾਮਲੇ ਦਰਜ ਕੀਤੇ ਹਨ।

ਆਸਟ੍ਰੇਲੀਆ, ਕੈਨੇਡਾ
ਆਸਟ੍ਰੇਲੀਆ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 102 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਥੇ 7,221 ਲੋਕ ਕੋਰੋਨਾ ਦੀ ਲਪੇਟ ਵਿਚ ਹਨ। ਇਸ ਦਾ ਸਭ ਤੋਂ ਵੱਧ ਨਿਊ ਸਾਊਥ ਵੇਲਜ਼ ਸੂਬਾ ਪ੍ਰਭਾਵਿਤ ਹੋਇਆ ਹੈ। ਕੈਨੇਡਾ ਵਿਚ ਕੋਰੋਨਾ ਦੇ 93,288 ਮਾਮਲੇ ਸਾਹਮਣੇ ਆਏ ਹਨ ਅਤੇ ਇੱਥੇ ਹੁਣ ਤੱਕ 7,404 ਲੋਕਾਂ ਦੀ ਮੌਤ ਹੋ ਚੁੱਕੀ ਹੈ। 


ਚੀਨ, ਪਾਕਿਸਤਾਨ
ਕੋਰੋਨਾ ਵਾਇਰਸ ਦੀ ਸ਼ੁਰੂਆਤ ਜਿਸ ਚੀਨ ਤੋਂ ਹੋਈ, ਉੱਥੇ ਇਸ ਵਕਤ ਮੌਤਾਂ ਦੀ ਗਿਣਤੀ 4,638 ਦੱਸੀ ਜਾ ਰਹੀ ਹੈ, ਜਦੋਂ ਕਿ ਮਾਹਰਾਂ ਨੂੰ ਇਸ 'ਤੇ ਖਦਸ਼ਾ ਹੈ। ਪਿਛਲੇ ਸਾਲ ਚੀਨ ਦੇ ਹੁਬੇਈ ਸੂਬੇ ਦੇ ਵੁਹਾਨ ਸ਼ਹਿਰ ਤੋਂ ਵਾਇਰਸ ਫੈਲਣ ਦੀ ਸ਼ੁਰੂਆਤ ਹੋਈ ਸੀ। ਇੱਥੇ ਪੀੜਤਾਂ ਦੀ ਗਿਣਤੀ 84,154 ਹੋ ਚੁੱਕੀ ਹੈ। ਉੱਥੇ ਹੀ, ਪਾਕਿਸਤਾਨ ਵਿਚ 1,621 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 76,398 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਪਾਕਿਸਤਾਨੀ ਪੰਜਾਬ ਇਸ ਦਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਦੂਜੇ ਨੰਬਰ 'ਤੇ ਸਿੰਧ ਹੈ। 


Lalita Mam

Content Editor

Related News