ਜਾਨਸਨ ਦੇ ਅਸਤੀਫ਼ੇ ਮਗਰੋਂ ਬ੍ਰਿਟੇਨ ਦਾ PM ਬਣਨ ਦੀ ਦੌੜ ’ਚ ਸ਼ਾਮਲ ਹਨ ਭਾਰਤੀ ਮੂਲ ਦੇ 3 ਦਿੱਗਜ

07/08/2022 10:52:17 AM

ਲੰਡਨ (ਏਜੰਸੀ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਆਪਣੇ ਕੈਬਨਿਟ ਮੰਤਰੀਆਂ ਦੇ ਅਸਤੀਫ਼ਿਆਂ ਦੀ ਝੜੀ ਵਿਚਕਾਰ ਵੀਰਵਾਰ ਨੂੰ ਅਸਤੀਫ਼ਾ ਦੇ ਦਿੱਤਾ। ਨਵੇਂ ਪ੍ਰਧਾਨ ਮੰਤਰੀ ਦੇ ਅਹੁਦਾ ਸੰਭਾਲਣ ਤੱਕ ਉਹ ਕੰਮ ਨੂੰ ਦੇਖਦੇ ਰਹਿਣਗੇ। ਇਸ ਤੋਂ ਬਾਅਦ ਉੱਥੇ ਪ੍ਰਧਾਨ ਮੰਤਰੀ ਅਹੁਦੇ ਲਈ ਨਵੇਂ ਚਿਹਰੇ ਦੀ ਤਲਾਸ਼ ਸ਼ੁਰੂ ਹੋ ਗਈ ਹੈ। ਪੀ. ਐੱਮ. ਅਹੁਦੇ ਦੀ ਦੌੜ ਵਿਚ ਇਕ ਨਹੀਂ, ਸਗੋਂ 3-3 ਭਾਰਤੀ ਮੂਲ ਦੇ ਨੇਤਾ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਅਣਪਛਾਤੇ ਹਮਲਾਵਰ ਨੇ ਮਾਰੀ ਗੋਲੀ

ਬ੍ਰਿਟੇਨ ਦੇ ਪੀ. ਐੱਮ. ਬਣਨ ਲਈ ਭਾਰਤੀ ਮੂਲ ਦੇ ਜਿਹੜੇ ਨਾਮ ਉੱਭਰ ਕੇ ਸਾਹਮਣੇ ਆਏ ਹਨ, ਉਨ੍ਹਾਂ ’ਚ ਫਰੰਟ ਰਨਰ ਰਿਸ਼ੀ ਸੁਨਕ ਹਨ, ਜੋ ਕੁਝ ਘੰਟੇ ਪਹਿਲਾਂ ਹੀ ਬ੍ਰਿਟੇਨ ਦੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ। ਇਸ ਤੋਂ ਇਲਾਵਾ ਪੀ. ਐੱਮ ਅਹੁਦੇ ਦੀ ਦੌੜ ਵਿਚ ਭਾਰਤੀ ਮੂਲ ਦੀਆਂ 2 ਔਰਤਾਂ ਵੀ ਹਨ। ਪਹਿਲੀ ਮਹਿਲਾ ਪ੍ਰੀਤੀ ਪਟੇਲ ਇਸ ਵੇਲੇ ਬ੍ਰਿਟੇਨ ਦੀ ਗ੍ਰਹਿ ਸਕੱਤਰ ਹੈ ਅਤੇ ਪ੍ਰਧਾਨ ਮੰਤਰੀ ਅਹੁਦੇ ਲਈ ਉਹ ਵੀ ਆਪਣਾ ਦਾਅਵਾ ਪੇਸ਼ ਕਰ ਰਹੀ ਹੈ, ਹਾਲਾਂਕਿ ਉਹ ਅਜੇ ਤੱਕ ਖੁੱਲ੍ਹ ਕੇ ਸਾਹਮਣੇ ਨਹੀਂ ਆਈ ਹੈ। ਉੱਥੇ ਹੀ ਦੂਜੀ ਔਰਤ, ਸੁਏਲਾ ਬ੍ਰੇਵਰਮੈਨ ਇਸ ਵੇਲੇ ਬ੍ਰਿਟਿਸ਼ ਕੈਬਨਿਟ ’ਚ ਅਟਾਰਨੀ ਜਨਰਲ ਹੈ। ਉਹ ਉਨ੍ਹਾਂ ਸ਼ੁਰੂਆਤੀ ਸੰਸਦ ਮੈਂਬਰਾਂ ਵਿੱਚੋਂ ਹੈ, ਜਿਨ੍ਹਾਂ ਨੇ ਰਸਮੀ ਤੌਰ 'ਤੇ ਇਸ ਦੌੜ ਵਿੱਚ ਹਿੱਸਾ ਲੈਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਸ਼੍ਰੀਲੰਕਾ 'ਚ ਆਰਥਿਕ ਸੰਕਟ: ਪਾਸਪੋਰਟ ਲਈ 2 ਦਿਨਾਂ ਤੋਂ ਲਾਈਨ 'ਚ ਲੱਗੀ ਔਰਤ ਨੇ ਦਿੱਤਾ ਬੱਚੀ ਨੂੰ ਜਨਮ

ਜਾਨਸਨ ਨੇ ਅਸਤੀਫ਼ਾ ਦੇਣ ਮਗਰੋਂ ਕਿਹਾ ਉਨ੍ਹਾਂ ਨੂੰ ਬਹੁਤ ਅਫ਼ਸੋਸ ਹੈ। ਉਨ੍ਹਾਂ ਕਿਹਾ, 'ਇਹ ਦੁਨੀਆ ਦਾ ਸਭ ਤੋਂ ਵਧੀਆ ਅਹੁਦਾ ਸੀ, ਪਰ ਬ੍ਰੇਕ ਤਾਂ ਲੱਗਦੀ ਹੀ ਹੈ। ਮੈਂ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਦੇ ਪ੍ਰਧਾਨ ਸਰ ਗ੍ਰਾਹਮ ਬ੍ਰੈਡੀ ਦੀ ਇਸ ਗੱਲ ਨਾਲ ਸਹਿਮਤ ਹਾਂ ਕਿ ਨਵੇਂ ਨੇਤਾ ਦੀ ਚੋਣ ਦੀ ਪ੍ਰਕਿਰਿਆ ਹੁਣ ਸ਼ੁਰੂ ਹੋਣੀ ਚਾਹੀਦੀ ਹੈ। ਨਵੇਂ ਨੇਤਾ ਦੀ ਚੋਣ ਦਾ ਪ੍ਰੋਗਰਾਮ ਅਗਲੇ ਹਫ਼ਤੇ ਐਲਾਨਿਆ ਜਾਵੇਗਾ। ਮੈਂ ਕੰਮਕਾਜ਼ ਦੇਖਣ ਲਈ ਅੱਜ (ਅਸਥਾਈ ਤੌਰ 'ਤੇ) ਇਕ ਕੈਬਨਿਟ ਦਾ ਗਠਨ ਕੀਤਾ ਹੈ। ਅਗਲੇ ਪ੍ਰਧਾਨ ਮੰਤਰੀ ਦੇ ਅਹੁਦਾ ਸੰਭਾਲਣ ਤੱਕ ਮੈਂ ਕੰਮਕਾਜ ਵੇਖਦਾ ਰੱਖਾਂਗਾ।'

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਿੰਗਾਪੁਰ 'ਚ ਇਕ ਹੋਰ ਭਾਰਤੀ ਮੂਲ ਦੇ ਨੌਜਵਾਨ ਨੂੰ ਦਿੱਤੀ ਗਈ ਫਾਂਸੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News