ਪਾਕਿਸਤਾਨ ਵਿਚ ਭੂਚਾਲ ਦਾ ਕਹਿਰ, 3 ਬੱਚਿਆਂ ਦੀ ਹੋਈ ਦਰਦਨਾਕ ਮੌਤ
Sunday, Apr 02, 2023 - 12:34 AM (IST)
ਕਰਾਚੀ (ਭਾਸ਼ਾ): ਪਾਕਿਸਤਾਨ ਦੇ ਬਲੂਚਿਸਤਾਨ ਸੂਬੇ ਵਿਚ 3.5 ਤੀਬਰਤਾ ਦਾ ਭੂਚਾਲ ਆਇਆ, ਜਿਸ ਵਿਚ 3 ਬੱਚਿਆਂ ਦੀ ਮੌਤ ਹੋ ਗਈ ਤੇ 5 ਹੋਰ ਜ਼ਖ਼ਮੀ ਹੋਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਸੂਬੇ ਵਿਚ ਆਏ ਭੂਚਾਲ ਦਾ ਕੇਂਦਰ ਬਲੂਚਿਸਤਾਨ ਦੀ ਰਾਜਧਾਨੀ ਕਵੇਟਾ ਤੋਂ 60 ਕਿੱਲੋਮੀਟਰ ਦੂਰ ਉੱਤਰ ਪੱਛਮ 'ਚ ਸੀ।
ਇਹ ਖ਼ਬਰ ਵੀ ਪੜ੍ਹੋ - WhatsApp ਨੇ 28 ਦਿਨਾਂ 'ਚ 45 ਲੱਖ ਭਾਰਤੀ ਖ਼ਾਤਿਆਂ 'ਤੇ ਲਾਈ ਪਾਬੰਦੀ, ਦੱਸੀ ਗਈ ਇਹ ਵਜ੍ਹਾ
ਈਰਾਨ ਦੀ ਸਰਹੱਦ ਨਾਲ ਲੱਗੇ ਸ਼ਹਿਰ ਚਮਨ ਵਿਚ ਭੂਚਾਲ ਕਾਰਨ ਇਕ ਮਿੱਟੀ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਨਾਲ 3 ਬੱਚਿਆਂ ਦੀ ਮੌਤ ਹੋ ਗਈ। ਇਕ ਸਰਕਾਰੀ ਬੁਲਾਰੇ ਮੁਤਾਬਕ ਮ੍ਰਿਤਕ ਬੱਚਿਆਂ ਵਿਚ 2 ਕੁੜੀਆਂ ਵੀ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਭੂਚਾਲ ਦੇ ਕਾਰਨ ਮਿੱਟੀ ਨਾਲ ਬਣੇ 2 ਮਕਾਨ ਢਹਿ ਗਏ। ਉਨ੍ਹਾਂ ਦੱਸਿਆ ਕਿ 5 ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।