ਪਾਕਿਸਤਾਨ ਦੇ ਖੈਬਰ ਪਖਤੂਨਖਵਾ ’ਚ 4 ਅੱਤਵਾਦੀ ਢੇਰ

Tuesday, Mar 22, 2022 - 05:22 PM (IST)

ਪਾਕਿਸਤਾਨ ਦੇ ਖੈਬਰ ਪਖਤੂਨਖਵਾ ’ਚ 4 ਅੱਤਵਾਦੀ ਢੇਰ

ਪੇਸ਼ਾਵਰ (ਭਾਸ਼ਾ): ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਘੱਟੋ-ਘੱਟ ਚਾਰ ਅੱਤਵਾਦੀ ਅਤੇ ਤਿੰਨ ਨਾਗਰਿਕ ਮਾਰੇ ਗਏ। ਇਹ ਜਾਣਕਾਰੀ ਪਾਕਿਸਤਾਨੀ ਫੌਜ ਨੇ ਦਿੱਤੀ ਹੈ। ਫੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ) ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਮੁਕਾਬਲਾ ਉਦੋਂ ਹੋਇਆ ਜਦੋਂ ਅਤਿਵਾਦੀਆਂ ਨੇ ਸੂਬੇ ਦੇ ਬਾਜੌਰ ਕਬਾਇਲੀ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ’ਤੇ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਦੋ ਜਵਾਨ ਵੀ ਮਾਰੇ ਗਏ ਹਨ।

ਇਹ ਵੀ ਪੜ੍ਹੋ : ਰਾਜ ਸਭਾ ਲਈ ਕਿਹੜੇ ਮੈਂਬਰ ਚੁਣੇ ਜਾਣਗੇ, ਇਹ ਵਿਰੋਧੀ ਪਾਰਟੀਆਂ ਤੈਅ ਨਹੀਂ ਕਰਨਗੀਆਂ : ਅਮਨ ਅਰੋੜਾ

ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਵਿਸਫੋਟਕ ਅਤੇ ਹਥਿਆਰ ਵੀ ਜ਼ਬਤ ਕੀਤੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਸੁਰੱਖਿਆ ਬਲਾਂ ਨੇ ਅਪਰਾਧੀਆਂ ਨੂੰ ਫੜਨ ਲਈ ਖੇਤਰ ਵਿਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Harnek Seechewal

Content Editor

Related News