ਇਟਲੀ ਵਿਖੇ ਸ੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੇ 163ਵੇਂ ਜਨਮ ਦਿਨ ਨੂੰ ਸਮਰਪਿਤ 3 ਰੋਜ਼ਾ ਸਮਾਗਮ ਸੰਪੰਨ

Wednesday, Mar 12, 2025 - 11:43 AM (IST)

ਇਟਲੀ ਵਿਖੇ ਸ੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੇ 163ਵੇਂ ਜਨਮ ਦਿਨ ਨੂੰ ਸਮਰਪਿਤ 3 ਰੋਜ਼ਾ ਸਮਾਗਮ ਸੰਪੰਨ

ਬੈਰਗਾਮੋ (ਕੈਂਥ)- ਮਹਾਨ ਤਪੱਸਵੀਂ ਧੰਨ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਸ਼ਰਧਾਲੂ ਪੂਰੀ ਦੁਨੀਆ ਵਿੱਚ ਵੱਸਦੇ ਹਨ। ਅਤੇ ਉਹ ਹਰ ਸਾਲ ਰਾਜਾ ਸਾਹਿਬ ਜੀ ਨੂੰ ਯਾਦ ਕਰਦਿਆਂ ਵਿਸ਼ਾਲ ਸਮਾਗਮ ਕਰਵਾਉਂਦੇ ਹਨ। ਬੀਤੇ ਦਿਨ ਗੁਰਦੁਆਰਾ ਸਿੰਘ ਸਭਾ ਕੌਰਤੇਨੌਵਾ (ਬੈਰਗਾਮੋ) ਇਟਲੀ ਵਿਖੇ ਸ੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੇ 163ਵੇਂ ਜਨਮ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਕਰਵਾਏ ਗਏ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਕ ਹੋਕੇ ਸਮਾਗਮ ਵਿੱਚ ਹਾਜ਼ਰੀ ਭਰੀ। 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਰੇਲਗੱਡੀ ਹਾਈਜੈਕ ਮਾਮਲਾ : ਛੁਡਵਾਏ ਗਏ 104 ਯਾਤਰੀ, 16 ਅੱਤਵਾਦੀ ਢੇਰ

ਇਸ ਸਮਾਗਮ ਵਿੱਚ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ਵਿੱਚ ਢਾਡੀ ਭਾਈ ਸੱਤਪਾਲ ਸਿੰਘ ਗਰਚਾ ਦੇ ਜੱਥੇ ਵਲੋਂ ਢਾਡੀ ਵਾਰਾਂ ਨਾਲ ਰਾਜਾ ਸਾਹਿਬ ਦੇ ਜੀਵਨ ਦੀਆਂ ਵਿਚਾਰਾਂ ਕੀਤੀਆਂ ਗਈਆਂ ਅਤੇ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਆਏ ਜੱਥੇ ਨੂੰ ਸਿਰੋਪਾੳ ਭੇਂਟ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਰਾਜਾ ਸਾਹਿਬ ਦੇ ਜਨਮ ਦਿਨ 'ਤੇ ਕਰਵਾਏ ਸਮਾਗਮ ਦੀ ਵਧਾਈ ਦਿੱਤੀ ਗਈ। ਇਸ ਮੌਕੇ ਅਤੱੁਟ ਲੰਗਰ ਵਰਤਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News