ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਪ੍ਰੀਲੀਆ ‘ਚ ਕਰਾਇਆ ਗਿਆ 3 ਰੋਜ਼ਾ ਗੁਰਮਤਿ ਸਮਾਗਮ

Monday, Nov 10, 2025 - 01:34 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਪ੍ਰੀਲੀਆ ‘ਚ ਕਰਾਇਆ ਗਿਆ 3 ਰੋਜ਼ਾ ਗੁਰਮਤਿ ਸਮਾਗਮ

ਰੋਮ (ਕੈਂਥ)- ਇਟਲੀ ਦੇ ਸੂਬਾ ਲਾਸੀਓ ਤੇ ਰਾਜਧਾਨੀ ਰੋਮ ਦੇ ਪ੍ਰਸਿੱਧ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ।

PunjabKesari

ਇਸ ਮੌਕੇ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਸੰਪੂਰਨਤਾ ਨਾਲ ਭੋਗ ਪਾਏ ਗਏ ਤੇ ਭੋਗ ਉਪਰੰਤ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਹਰਭਾਗ ਸਿੰਘ ਜੀ ਸ੍ਰੀ ਅੰਨਦਪੁਰ ਸਾਹਿਬ ਵਾਲਿਆਂ ਵੱਲੋਂ ਕਥਾ ਵਿਚਾਰ ਤੇ ਬੱਚਿਆਂ ਸਮੇਤ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਕੀਰਤਨ ਦਰਬਾਰ ਸਜਾਏ ਗਏ।

ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਮਾਗਮ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਤੇ ਧੰਨਵਾਦ ਕੀਤਾ ਗਿਆ। ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।


author

cherry

Content Editor

Related News