ਗੋਲੀਬਾਰੀ ਨਾਲ ਦਹਿਲਿਆ ਅਮਰੀਕਾ, ਹਮਲਾਵਰ ਨੇ ਪਾਰਟੀ ਕਰ ਰਹੇ ਲੋਕਾਂ 'ਤੇ ਚਲਾਈਆਂ ਗੋਲੀਆਂ, 3 ਹਲਾਕ

Monday, Mar 11, 2024 - 09:50 AM (IST)

ਗੋਲੀਬਾਰੀ ਨਾਲ ਦਹਿਲਿਆ ਅਮਰੀਕਾ, ਹਮਲਾਵਰ ਨੇ ਪਾਰਟੀ ਕਰ ਰਹੇ ਲੋਕਾਂ 'ਤੇ ਚਲਾਈਆਂ ਗੋਲੀਆਂ, 3 ਹਲਾਕ

ਜੋਨਸਬਰੋ (ਭਾਸ਼ਾ)- ਅਮਰੀਕਾ ਦੇ ਅਰਕਨਸਾਸ ਸੂਬੇ ਵਿੱਚ ਇੱਕ ਪ੍ਰਾਈਵੇਟ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਹਨ। ਜੋਨਸਬਰੋ ਪੁਲਸ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਜਦੋਂ ਅਧਿਕਾਰੀ ਐਤਵਾਰ ਸਵੇਰੇ 5 ਵਜੇ ਦੇ ਕਰੀਬ ਡਾਊਨਟਾਊਨ ਜੋਨਸਬੋਰੋ ਵਿੱਚ ਪੁੱਜੇ ਤਾਂ ਉਨ੍ਹਾਂ ਨੂੰ ਘਟਨਾ ਸਥਾਨ ਤੋਂ ਕਈ ਪੀੜਤ ਜ਼ਖ਼ਮੀ ਹਾਲਤ ਵਿਚ ਮਿਲੇ, ਜਿਨ੍ਹਾਂ ਨੂੰ ਗੋਲੀਆਂ ਲੱਗੀਆਂ ਹੋਈਆਂ ਸਨ। 

ਇਹ ਵੀ ਪੜ੍ਹੋ: ਭਾਰਤ ਵੱਲੋਂ ਨਾਮਜ਼ਦ ਅੱਤਵਾਦੀ ਹਰਦੀਪ ਨਿੱਝਰ ਦੀ ਕੈਨੇਡਾ 'ਚ ਕਤਲ ਦੀ ਵੀਡੀਓ ਆਈ ਸਾਹਮਣੇ

ਪੁਲਸ ਮੁਤਾਬਕ ਹਮਲਾਵਰ ਦੇ ਜਾਣਕਾਰ ਇੱਕ ਆਦਮੀ ਅਤੇ ਇੱਕ ਔਰਤ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਘਟਨਾ 'ਚ ਹਮਲਾਵਰ ਦੀ ਵੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਕ ਹੋਰ ਔਰਤ ਜ਼ਖ਼ਮੀ ਹੋ ਗਈ ਹੈ, ਜੋ ਹਮਲਾਵਰ ਦੀ ਜਾਣ-ਪਛਾਣ ਵਾਲੀ ਦੱਸੀ ਜਾ ਰਹੀ ਹੈ। ਪੁਲਸ ਨੇ ਐਤਵਾਰ ਦੁਪਹਿਰ ਨੂੰ ਦੱਸਿਆ ਕਿ 3 ਹੋਰ ਲੋਕ ਵੀ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਹਮਲਾਵਰ ਨਾਲ ਕੋਈ ਸਬੰਧ ਨਹੀਂ ਹੈ। ਗੋਲੀਬਾਰੀ 'ਚ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਨੂੰ ਵੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਅਜੇ ਤੱਕ ਗੋਲੀਬਾਰੀ ਦੇ ਕਾਰਨ ਜਾਂ ਹਸਪਤਾਲ ਵਿੱਚ ਦਾਖ਼ਲ ਲੋਕਾਂ ਦੀ ਹਾਲਤ ਬਾਰੇ ਕੁਝ ਨਹੀਂ ਕਿਹਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਹਾਜ਼ਾਂ ਨੇ ਆਸਮਾਨ ਤੋਂ ਸੁੱਟੀ ਰਾਹਤ ਸਮੱਗਰੀ, ਪੈਰਾਸ਼ੂਟ ਨਾ ਖੁੱਲਣ ਕਾਰਨ ਲੋਕਾਂ 'ਤੇ ਡਿੱਗੇ ਬਕਸੇ, 5 ਮੌਤਾਂ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 

 


author

cherry

Content Editor

Related News