ਇਟਲੀ 'ਚ ਭਾਰਤੀਆਂ ਨਾਲ ਵਾਪਰਿਆ ਦਰਦਨਾਕ ਭਾਣਾ, ਨਹਿਰ 'ਚ ਕਾਰ ਡਿੱਗਣ ਕਾਰਨ 2 ਮੁੰਡਿਆਂ ਤੇ 1 ਕੁੜੀ ਦੀ ਮੌਤ

Monday, Jan 16, 2023 - 09:54 AM (IST)

ਇਟਲੀ 'ਚ ਭਾਰਤੀਆਂ ਨਾਲ ਵਾਪਰਿਆ ਦਰਦਨਾਕ ਭਾਣਾ, ਨਹਿਰ 'ਚ ਕਾਰ ਡਿੱਗਣ ਕਾਰਨ 2 ਮੁੰਡਿਆਂ ਤੇ 1 ਕੁੜੀ ਦੀ ਮੌਤ

ਮਿਲਾਨ (ਸਾਬੀ ਚੀਨੀਆ)- ਇਟਲੀ ਤੋਂ ਇਕ ਬੇਹੱਦ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਵੈਰੋਨੇਲਾ ਵਿਖੇ ਖ਼ਰਾਬ ਮੌਸਮ ਦੇ ਚੱਲਦਿਆਂ ਬੀਤੀ ਸ਼ਾਮ ਲਗਭਗ 5:20 'ਤੇ ਇਕ ਕਾਰ ਦੇ ਨਹਿਰ ਵਿਚ ਡਿੱਗ ਜਾਣ ਨਾਲ ਕਾਰ ਵਿਚ ਸਵਾਰ 2 ਭਾਰਤੀ ਮੁੰਡਿਆਂ ਅਤੇ 1 ਭਾਰਤੀ ਕੁੜੀ ਦੀ ਪਾਣੀ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਹੈ। ਇਸ ਹਾਦਸੇ ਨੇ ਇਟਲੀ ਵਿੱਚ ਵੱਸਦੇ ਪੰਜਾਬੀਆਂ ਨੂੰ ਹਲੂਣ ਕੇ ਰੱਖ ਦਿੱਤਾ ਹੈ। 

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਦੁਖਦਾਇਕ ਖ਼ਬਰ, ਸੜਕ ਹਾਦਸੇ 'ਚ ਪੰਜਾਬੀ ਗੱਭਰੂ ਦੀ ਮੌਤ

ਜਦੋਂ ਕਿ ਕਾਰ ਵਿਚ ਸਵਾਰ ਚੌਥੇ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਇੱਥੋਂ ਦੇ ਨੇੜਲੇ ਸ਼ਹਿਰ ਸਨਬੋਨੀਫਾਚੋ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਮ੍ਰਿਤਕ ਨੌਜਵਾਨਾਂ ਦੀ ਉਮਰ 20-21 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪੁਲਸ ਵਿਭਾਗ ਵੱਲੋਂ ਇਸ ਦੁੱਖਦਾਈ ਦੁਰਘਟਨਾ ਦੇ ਅਸਲੀ ਕਾਰਨਾਂ ਦਾ ਪਤਾ ਲਾਉਣ ਲਈ ਛਾਣਬੀਣ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਸ਼ੇਖੀ ਮਾਰਨ ਲਈ ਫੁੱਲ ਰੇਸ 'ਤੇ ਭਜਾਈ ਗੱਡੀ ਨੇ ਸਿੱਖ ਔਰਤ ਨੂੰ ਮਾਰੀ ਟੱਕਰ, ਹੁਣ ਹੋਈ 6 ਸਾਲ ਦੀ ਕੈਦ


author

cherry

Content Editor

Related News