ਪਾਕਿਸਤਾਨੀ ਅਧਿਕਾਰੀਆਂ ਨੇ ਵਾਹਗਾ ਸਰਹੱਦ 'ਤੇ 3 ਭਾਰਤੀਆਂ ਨੂੰ ਪਿਸਤੌਲਾਂ ਸਮੇਤ ਕੀਤਾ ਕਾਬੂ

Thursday, Jul 21, 2022 - 04:56 PM (IST)

ਪਾਕਿਸਤਾਨੀ ਅਧਿਕਾਰੀਆਂ ਨੇ ਵਾਹਗਾ ਸਰਹੱਦ 'ਤੇ 3 ਭਾਰਤੀਆਂ ਨੂੰ ਪਿਸਤੌਲਾਂ ਸਮੇਤ ਕੀਤਾ ਕਾਬੂ

ਅੰਮ੍ਰਿਤਸਰ/ਇਸਲਾਮਾਬਾਦ (ਏਜੰਸੀ)- ਪੰਜਾਬ ਵਿਚ ਵਾਹਗਾ-ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਪਰਤ ਰਹੇ 3 ਭਾਰਤੀ ਨਾਗਰਿਕਾਂ ਕੋਲੋਂ ਪਿਸਤੌਲਾਂ ਬਰਾਮਦ ਹੋਣ ਦੇ ਬਾਅਦ ਉਨ੍ਹਾਂ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ ਹਿਰਾਸਤ ਵਿਚ ਲੈ ਲਿਆ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਭਾਰਤੀ ਨਾਗਰਿਕਾਂ ਨੂੰ ਪਾਕਿਸਤਾਨ ਦੇ ਕਸਟਮ ਵਿਭਾਗ ਵੱਲੋਂ ਬੁੱਧਵਾਰ ਨੂੰ ਸਰਹੱਦ ਪਾਰ ਕਰਨ ਤੋਂ ਠੀਕ ਪਹਿਲਾਂ ਹਿਰਾਸਤ ਵਿਚ ਲਿਆ ਗਿਆ।

ਇਹ ਵੀ ਪੜ੍ਹੋ: ਚਾਹ ਦੀ ਤਲਬ ਨੇ 1 ਸਾਲ ਦੇ ਪੁੱਤਰ ਨੂੰ ਪਹੁੰਚਾਇਆ ਹਸਪਤਾਲ, ਮਾਂ ਨੇ ਖਾਧੀ ਕਦੇ ਚਾਹ ਨਾ ਪੀਣ ਦੀ ਸਹੁੰ

ਅਧਿਕਾਰੀਆਂ ਮੁਤਾਬਕ ਹਿਰਾਸਤ ਵਿਚ ਲਏ ਗਏ ਲੋਕਾਂ ਵਿਚ ਪਤੀ, ਪਤਨੀ ਅਤੇ ਪੁੱਤਰ ਸਮੇਤ ਇਕ ਹੀ ਪਰਿਵਾਰ ਦੇ 3 ਮੈਂਬਰ ਸ਼ਾਮਲ ਹਨ। ਇਹ ਪਰਿਵਾਰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਅਜਿਹਾ ਸਮਝਿਆ ਜਾਂਦਾ ਹੈ ਕਿ ਉਹ ਲਗਭਗ ਇਕ ਮਹੀਨਾ ਪਹਿਲਾਂ ਕਿਸੇ ਪਰਿਵਾਰਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸਨ। ਜਦੋਂ ਉਹ ਭਾਰਤ ਵਾਪਸ ਆ ਰਹੇ ਸਨ, ਉਦੋਂ ਉਨ੍ਹਾਂ ਦੇ ਸਮਾਨ ਵਿਚੋਂ ਪਿਸਤੌਲ ਬਰਾਮਦ ਹੋਣ ਦੇ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਇਹ ਵੀ ਪੜ੍ਹੋ: ਬ੍ਰਿਟੇਨ : ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਦੇ ਆਖ਼ਰੀ ਪੜਾਅ ’ਤੇ ਪਹੁੰਚੇ ਰਿਸ਼ੀ ਸੁਨਕ, ਟ੍ਰਸ ਨਾਲ ਸਖ਼ਤ ਟੱਕਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News