ਪਾਕਿਸਤਾਨ ''ਚ ਤਿੰਨ ਕਾਰਾਂ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ ਤੇ 14 ਜ਼ਖਮੀ

Wednesday, Dec 22, 2021 - 02:54 PM (IST)

ਪਾਕਿਸਤਾਨ ''ਚ ਤਿੰਨ ਕਾਰਾਂ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ ਤੇ 14 ਜ਼ਖਮੀ

ਲਾਹੌਰ (ਏਐਨਆਈ): ਪਾਕਿਸਤਾਨ ਦੇ ਲਾਹੌਰ ਵਿਚ ਤਿੰਨ ਕਾਰਾਂ ਦੀ ਜ਼ਬਰਦਸਤ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਸਮਾਚਾਰ ਏਜੰਸੀ ਸ਼ਿਨਹੂਆ ਨੇ ਪੁਲਸ ਦੇ ਹਵਾਲੇ ਨਾਲ ਦੱਸਿਆ ਕਿ ਹਾਦਸੇ ਮਗਰੋਂ ਪੰਜਾਬ ਦੀ ਸੂਬਾਈ ਰਾਜਧਾਨੀ ਲਾਹੌਰ ਦੇ ਬਾਬੂ ਸਾਬੂ ਟੋਲ ਪਲਾਜ਼ਾ ਖੇਤਰ ਨੇੜੇ ਕਾਰਾਂ ਦਾ ਜਾਮ ਲੱਗ ਗਿਆ।

ਪੜ੍ਹੋ ਇਹ ਅਹਿਮ ਖਬਰ -ਇਸਲਾਮਾਬਾਦ-ਤੇਹਰਾਨ-ਇਸਤਾਂਬੁਲ ਵਿਚਾਲੇ ਰੇਲ ਸੇਵਾ ਹੋਈ ਸ਼ੁਰੂ

ਪੁਲਸ ਨੇ ਦੱਸਿਆ ਕਿ ਸਵੇਰੇ ਸੰਘਣੀ ਧੁੰਦ ਅਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਇਹ ਹਾਦਸਾ ਵਾਪਰਿਆ। ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਪੀੜਤਾਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ।ਸਥਾਨਕ ਮੀਡੀਆ ਨੇ ਹਸਪਤਾਲ ਦੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।


author

Vandana

Content Editor

Related News