ਦੱਖਣੀ ਕੋਰੀਆ ''ਚ ਨਿਰਮਾਣ ਅਧੀਨ ਹਾਈਵੇਅ ਦਾ ਇੱਕ ਹਿੱਸਾ ਡਿੱਗਾ, 3 ਮਜ਼ਦੂਰਾਂ ਦੀ ਮੌਤ

Tuesday, Feb 25, 2025 - 11:13 AM (IST)

ਦੱਖਣੀ ਕੋਰੀਆ ''ਚ ਨਿਰਮਾਣ ਅਧੀਨ ਹਾਈਵੇਅ ਦਾ ਇੱਕ ਹਿੱਸਾ ਡਿੱਗਾ, 3 ਮਜ਼ਦੂਰਾਂ ਦੀ ਮੌਤ

ਸਿਓਲ (ਏਜੰਸੀ)- ਦੱਖਣੀ ਕੋਰੀਆ ਵਿੱਚ ਮੰਗਲਵਾਰ ਨੂੰ ਨਿਰਮਾਣ ਅਧੀਨ ਹਾਈਵੇਅ ਦਾ ਇੱਕ ਹਿੱਸਾ ਢਹਿ ਜਾਣ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਅਣਜਾਣ ਬਿਮਾਰੀ ਨੇ ਉਡਾਈ ਨੀਂਦ, ਹੁਣ ਤੱਕ 50 ਤੋਂ ਵੱਧ ਮੌਤਾਂ, ਮੌਤ ਤੋਂ ਸਿਰਫ 48 ਘੰਟੇ ਪਹਿਲਾਂ ਦਿਸਦੇ ਹਨ ਲੱਛਣ

ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਿਓਲ ਤੋਂ ਲਗਭਗ 90 ਕਿਲੋਮੀਟਰ ਦੂਰ ਚੀਓਨਾਨ ਸ਼ਹਿਰ ਵਿੱਚ ਵਾਪਰਿਆ। ਹਾਈਵੇਅ ਦਾ ਇੱਕ ਹਿੱਸਾ ਢਹਿ ਜਾਣ ਕਾਰਨ ਉਸਾਰੀ ਦੇ ਕੰਮ ਵਿੱਚ ਲੱਗੇ 10 ਮਜ਼ਦੂਰ ਮਲਬੇ ਹੇਠ ਫਸ ਗਏ ਸਨ। ਉਨ੍ਹਾਂ ਕਿਹਾ ਕਿ 7 ਜ਼ਖਮੀ ਮਜ਼ਦੂਰਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ ਅਤੇ 3 ਦੀ ਮੌਤ ਹੋ ਗਈ। ਅਧਿਕਾਰੀ ਨੇ ਕਿਹਾ ਕਿ ਹਾਈਵੇਅ ਦੇ ਇਕ ਹਿੱਸੇ ਦੇ ਢਹਿ ਜਾਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੀ ਵੱਡੀ ਕਾਰਵਾਈ, 4 ਭਾਰਤੀ ਕੰਪਨੀਆਂ ’ਤੇ ਲਗਾਈਆਂ ਪਾਬੰਦੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News