ਪਾਕਿਸਤਾਨ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ ਤੇ 9 ਜ਼ਖ਼ਮੀ

Monday, Nov 29, 2021 - 03:33 PM (IST)

ਪਾਕਿਸਤਾਨ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ ਤੇ 9 ਜ਼ਖ਼ਮੀ

ਇਸਲਾਮਾਬਾਦ (ਵਾਰਤਾ/ਸ਼ਿਨਹੁਆ)-ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ’ਚ ਸੋਮਵਾਰ ਨੂੰ ਹੋਏ ਇਕ ਸੜਕ ਹਾਦਸੇ ’ਚ ਤਿੰਨ ਲੋਕਾਂ ਦੀ ਮੌਤ ਅਤੇ 9 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਖ਼ਬਰ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਕ ਸ਼ਹਿਰ ਦੇ ਲਾਂਧੀ ਨਾਮੀ ਇਲਾਕੇ ’ਚ ਰਸਤੇ ਇਕ ਨਿੱਜੀ ਕੰਪਨੀ ਦੇ ਕਰਮਚਾਰੀਆਂ ਨੂੰ ਬਿਠਾ ਕੇ ਉਨ੍ਹਾਂ ਨੂੰ ਲਿਜਾ ਰਹੀ ਵੈਨ ਰਸਤੇ ’ਚ ਉਲਟ ਦਿਸ਼ਾ ਤੋਂ ਆ ਰਹੀ ਇਕ ਬੱਸ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਆਸਟ੍ਰੇਲੀਆ 'ਚ ਕੋਵਿਡ-19 ਦੇ ਓਮੀਕਰੋਨ ਵੇਰੀਐਂਟ ਦਾ ਤੀਜਾ ਮਾਮਲਾ ਆਇਆ ਸਾਹਮਣੇ

ਇਸ ਹਾਦਸੇ ’ਚ ਦੋਵਾਂ ਹੀ ਵਾਹਨਾਂ ’ਚ ਸਵਾਰ ਯਾਤਰੀ ਜ਼ਖ਼ਮੀ ਹੋ ਗਏ, ਜਦਕਿ ਤਿੰਨ ਵੈਨ ਸਵਾਰਾਂ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਥੇ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News