ਪਾਕਿਸਤਾਨ 'ਚ ਕਾਰ ਅਤੇ ਟਰੱਕ ਦੀ ਟੱਕਰ 'ਚ 3 ਦੀ ਮੌਤ, 1 ਜ਼ਖ਼ਮੀ
Thursday, Dec 23, 2021 - 01:39 PM (IST)
ਇਸਲਾਮਾਬਾਦ/ਪਾਕਿਸਤਾਨ (ਭਾਸ਼ਾ) : ਪਾਕਿਸਤਾਨ ਦੇ ਉੱਤਰੀ-ਪੱਛਮੀ ਹਿੱਸੇ ਵਿਚ ਇਕ ਸੜਕ ਹਾਦਸੇ ਵਿਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਸਥਾਨਕ ਮੀਡੀਆ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਰਿਪੋਰਟ ਮੁਤਾਬਕ ਕਾਰ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ 'ਚ ਕਾਰ 'ਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਇਸ ਦੌਰਾਨ ਬਚਾਅ ਕਰਮੀਆਂ ਨੇ ਪੀੜਤਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਹਾਦਸੇ 'ਚ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ : ਅਮਰੀਕਾ ’ਚ ਕੋਵਿਡ-19 ਰੋਕੂ ਦਵਾਈ ਨੂੰ ਮਿਲੀ ਮਨਜ਼ੂਰੀ, ਬਾਈਡੇਨ ਨੇ ਦੱਸਿਆ ‘ਮਹੱਤਵਪੂਰਨ ਕਦਮ’
ਇਹ ਹਾਦਸਾ ਦੇਸ਼ ਦੇ ਉੱਤਰੀ-ਪੱਛਮੀ ਸਟਾਕ ਇੰਟਰਚੇਂਜ ਇਸਲਾਮਾਬਾਦ-ਪੇਸ਼ਾਵਰ ਹਾਈਵੇਅ ਨੇੜੇ ਵਾਪਰਿਆ। ਇਸ ਸਮੇਂ ਠੰਡ ਕਾਰਨ ਪਾਕਿਸਤਾਨ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਹੋਈ ਹੈ, ਅਜਿਹੇ 'ਚ ਇਨ੍ਹਾਂ ਦਿਨਾਂ 'ਚ ਸੜਕ ਹਾਦਸਿਆਂ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਸੁਰੱਖਿਆ ਪੱਖੋਂ ਅਣਗਹਿਲੀ, ਖਸਤਾਹਾਲ ਸੜਕਾਂ ਅਤੇ ਵਾਹਨਾਂ ਦੀ ਢੁਕਵੀਂ ਸਾਂਭ-ਸੰਭਾਲ ਦੀ ਘਾਟ ਵੀ ਸੜਕ ਹਾਦਸਿਆਂ ਦੇ ਮੁੱਖ ਕਾਰਨ ਹਨ।