ਫਿਜੀ 'ਚ 3 ਲੱਖ ਭਾਰਤੀਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਫ਼ੌਜੀ ਤਾਇਨਾਤ

Thursday, Dec 22, 2022 - 12:26 PM (IST)

ਸਿਡਨੀ (ਬਿਊਰੋ): ਪ੍ਰਸ਼ਾਂਤ ਮਹਾਸਾਗਰ ਵਿਚ ਸਥਿਤ ਇਕ ਟਾਪੂ ਦੇਸ਼ ਫਿਜੀ ਵਿਚ ਪਿਛਲੇ 16 ਸਾਲਾਂ ਤੋਂ ਰਾਜ ਕਰ ਰਹੇ ਫਰੈਂਕ ਬੈਨੀਮਾਰਾਮਾ ਪਹਿਲੀ ਵਾਰ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਦੇਸ਼ ਵਿਚ ਘਰੇਲੂ ਯੁੱਧ ਭੜਕਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਬੈਨੀਮਾਰਾਮਾ ਦੇ ਨਿਸ਼ਾਨੇ 'ਤੇ ਭਾਰਤੀ ਹਨ ਜੋ ਉੱਥੇ ਘੱਟ ਗਿਣਤੀ ਹਨ। ਇਸ ਦੇ ਮੱਦੇਨਜ਼ਰ ਫਿਜੀ 'ਚ ਫ਼ੌਜ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਮਾਲਦੀਵ ਪੁਲਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅਧਿਕਾਰਤ ਅਤੇ ਖੁਫੀਆ ਰਿਪੋਰਟਾਂ ਆਈਆਂ ਹਨ ਕਿ ਘਰੇਲੂ ਯੁੱਧ ਦੀਆਂ ਤਿਆਰੀਆਂ ਹਨ ਅਤੇ ਘੱਟ ਗਿਣਤੀ ਸਮੂਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਇਸ ਸਿਆਸੀ ਘਟਨਾਕ੍ਰਮ ਤੋਂ ਬਾਅਦ ਭਾਰਤੀ ਮੂਲ ਦੇ ਲੋਕ ਡਰ ਦੇ ਸਾਏ ਹੇਠ ਰਹਿ ਰਹੇ ਹਨ।

ਇਸ ਪੂਰੇ ਵਿਵਾਦ ਦੀ ਸ਼ੁਰੂਆਤ ਉਦੋਂ ਹੋਈ, ਜਦੋਂ ਬੈਨੀਮਾਰਮਾ 16 ਸਾਲ ਬਾਅਦ ਪਹਿਲੀ ਵਾਰ ਹਾਰ ਗਏ ਹਨ। ਫਿਜੀ ਦੀਆਂ ਤਿੰਨ ਪਾਰਟੀਆਂ ਮਿਲ ਕੇ ਸਰਕਾਰ ਬਣਾਉਣ ਜਾ ਰਹੀਆਂ ਹਨ। ਉਹਨਾਂ ਨੇ ਬੈਨੀਮਾਰਾਮਾ ਦੀ ਫਿਜੀ ਫਰਸਟ ਪਾਰਟੀ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਮੰਗਲਵਾਰ ਨੂੰ ਹੰਗ ਪਾਰਲੀਮੈਂਟ ਵਿੱਚ 3 ਸੀਟਾਂ ਰੱਖਣ ਵਾਲੀ ਸੋਸ਼ਲ ਡੈਮੋਕ੍ਰੇਟਿਕ ਲਿਬਰਲ ਪਾਰਟੀ ਨੇ ਐਲਾਨ ਕੀਤਾ ਕਿ ਉਹ ਦੋ ਹੋਰ ਪਾਰਟੀਆਂ ਨਾਲ ਗੱਠਜੋੜ ਦੀ ਸਰਕਾਰ ਬਣਾਉਣ ਜਾ ਰਹੀ ਹੈ। ਇਸ ਸਮਝੌਤੇ ਤਹਿਤ ਰਬੂਕਾ ਫਿਜੀ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਇਸ ਦੌਰਾਨ ਸੱਤਾ ਤੋਂ ਬਾਹਰ ਹੋ ਕੇ ਬੈਨੀਮਾਰਾਮਾ ਨੇ ਵੱਡੀ ਸਾਜ਼ਿਸ਼ ਰਚਣੀ ਸ਼ੁਰੂ ਕਰ ਦਿੱਤੀ ਹੈ।

PunjabKesari

ਫਿਜੀ ਵਿੱਚ ਭਾਰਤੀ ਮੂਲ ਦੇ ਕੁੱਲ 3.20 ਲੱਖ ਲੋਕ 

ਫਿਜੀ ਦੀ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਅਤੇ ਫ਼ੌਜ ਨੂੰ ਕਈ ਰਿਪੋਰਟਾਂ ਮਿਲੀਆਂ ਹਨ ਕਿ ਦੇਸ਼ ਵਿੱਚ ਘੱਟ ਗਿਣਤੀ ਸਮੂਹ ਤਾਜ਼ਾ ਸਿਆਸੀ ਘਟਨਾਕ੍ਰਮ ਕਾਰਨ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ। ਇਸ ਦੇ ਮੱਦੇਨਜ਼ਰ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸੁਰੱਖਿਆ ਅਤੇ ਸਥਿਰਤਾ ਬਣਾਈ ਰੱਖਣ ਵਿੱਚ ਪੁਲਸ ਦੀ ਮਦਦ ਲਈ ਫ਼ੌਜ ਤਾਇਨਾਤ ਕੀਤੀ ਜਾਵੇਗੀ। ਪੁਲਸ ਨੇ ਕਿਹਾ ਕਿ ਦੇਸ਼ 'ਚ ਨਸਲੀ ਤਣਾਅ ਦਾ ਖਦਸ਼ਾ ਤੇਜ਼ੀ ਨਾਲ ਵਧ ਰਿਹਾ ਹੈ। ਪੁਲਸ ਨੇ ਕਿਹਾ ਕਿ ਦੇਸ਼ ਵਿੱਚ ਅਸ਼ਾਂਤੀ ਭੜਕਾਉਣ ਅਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਕਈ ਖੁਫੀਆ ਜਾਣਕਾਰੀਆਂ ਪ੍ਰਾਪਤ ਹੋਈਆਂ ਹਨ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਪਹੁੰਚੇ ਜ਼ੇਲੇਂਸਕੀ ਦਾ ਵੱਡਾ ਬਿਆਨ, ਕਿਹਾ-ਯੁੱਧ ਖ਼ਤਮ ਕਰਨ ਲਈ ਨਹੀਂ ਹੋਵੇਗਾ "ਕੋਈ ਸਮਝੌਤਾ" 

ਪੁਲਸ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਕੋਈ ਵੀ ਭੜਕਾਊ ਟਿੱਪਣੀਆਂ ਨਾ ਕਰਨ। ਇਸ ਵਿਚ ਕਿਹਾ ਗਿਆ ਹੈ ਕਿ ਘੱਟ ਗਿਣਤੀਆਂ ਵਿਰੁੱਧ ਹਮਲਿਆਂ ਨੇ ਤਾਜ਼ਾ ਤਣਾਅ ਪੈਦਾ ਕੀਤਾ ਹੈ। ਇਸ ਦੇ ਮੱਦੇਨਜ਼ਰ ਫ਼ੌਜ ਦੇ ਨਾਲ-ਨਾਲ ਜਲ ਸੈਨਾ ਨੂੰ ਵੀ ਬੁਲਾਇਆ ਗਿਆ ਹੈ। ਇਹ ਦੋਵੇਂ ਪੁਲਸ ਦੀ ਸੁਰੱਖਿਆ ਵਿਵਸਥਾ ਨੂੰ ਬਣਾਏ ਰੱਖਣ ਵਿੱਚ ਮਦਦ ਕਰਨਗੇ। ਪੁਲਸ ਅਤੇ ਫ਼ੌਜ ਦੋਵਾਂ ਨੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਫਿਜੀ ਵਿੱਚ 38 ਫੀਸਦੀ ਆਬਾਦੀ ਭਾਰਤੀ ਮੂਲ ਦੀ ਹੈ। ਦੇਸ਼ ਵਿੱਚ ਕੁੱਲ 3.20 ਲੱਖ ਭਾਰਤੀ ਮੂਲ ਦੇ ਲੋਕ ਰਹਿੰਦੇ ਹਨ। ਅੰਗਰੇਜ਼ਾਂ ਨੇ ਗੰਨੇ ਦੀ ਖੇਤੀ ਕਰਨ ਲਈ 1879 ਤੋਂ 1916 ਦਰਮਿਆਨ ਭਾਰਤੀਆਂ ਨੂੰ ਵੱਡੇ ਪੱਧਰ 'ਤੇ ਫਿਜੀ ਭੇਜਿਆ। ਇਨ੍ਹਾਂ ਵਿੱਚੋਂ ਜ਼ਿਆਦਾਤਰ ਜਾਂ ਤਾਂ ਬਿਹਾਰ ਜਾਂ ਦੱਖਣੀ ਭਾਰਤ ਤੋਂ ਸਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News