ਨਿਊਜ਼ੀਲੈਂਡ ''ਚ ਕੋਰੋਨਾ ਵਾਇਰਸ ਦੇ 3 ਨਵੇਂ ਮਾਮਲੇ, ਮਰੀਜ਼ਾਂ ਦੀ ਗਿਣਤੀ ਹੋਈ 1,426
Thursday, Apr 30, 2020 - 01:38 PM (IST)
ਵੈਲਿੰਗਟਨ- ਨਿਊਜ਼ੀਲੈਂਡ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ ਤਿੰਨ ਮਾਮਲੇ ਸਾਹਮਣੇ ਆਉਣ ਨਾਲ ਇਨਫੈਕਟਡਾਂ ਦੀ ਗਿਣਤੀ ਵਧ ਕੇ 1476 ਹੋ ਗਈ ਹੈ। ਸਿਹਤ ਮੰਤਰਾਲਾ ਨੇ ਵੀਰਵਾਰ ਨੂੰ ਦੱਸਿਆ ਕਿ ਤਿੰਨ ਨਵੇਂ ਮਾਮਲਿਆਂ ਵਿਚ ਇਕ ਮੌਜੂਦਾ ਮਾਮਲਾ ਸ਼ੱਕੀ ਹੈ ਤੇ ਹੋਰ ਦੋ ਮਾਮਲਿਆਂ ਦੇ ਸਬੰਧ ਵਿਚ ਅਜੇ ਜਾਂਚ ਕੀਤੀ ਜਾ ਰਹੀ ਹੈ।
ਡਾਇਰੈਕਟਰ ਜਨਰਲ ਆਫ ਹੈਲਥ ਐਸ਼ਲੇ ਬਲੂਮਫੀਲਡ ਨੇ ਇਕ ਪੱਤਰਕਾਰ ਸੰਮੇਲਨ ਵਿਚ ਦੱਸਿਆ ਕਿ ਦੇਸ਼ ਵਿਚ ਕੋਰੋਨਾ ਕਾਰਣ ਹੁਣ ਤੱਕ 19 ਲੋਕਾਂ ਦੀ ਮੌਤ ਹੋਈ ਹੈ। ਉਹਨਾਂ ਨੇ ਦੱਸਿਆ ਕਿ 1,241 ਲੋਕ ਬੀਮਾਰੀ ਤੋਂ ਠੀਕ ਹੋ ਚੁੱਕੇ ਹਨ। ਸੱਤ ਮਰੀਜ਼ ਹਸਪਤਾਲ ਦਾਖਲ ਹਨ ਪਰ ਇਹਨਾਂ ਵਿਚੋਂ ਕੋਈ ਵੀ ਆਈ.ਸੀ.ਯੂ. ਵਿਚ ਨਹੀਂ ਹੈ। ਦੇਸ਼ ਵਿਚ ਮੰਗਲਵਾਰ ਨੂੰ ਅਲਰਟ ਦਾ ਪੱਧਰ ਚਾਰ ਤੋਂ ਤਿੰਨ ਹੋ ਗਿਆ ਹੈ ਤੇ ਇਹ ਘੱਟ ਤੋਂ ਘੱਟ ਦੋ ਹਫਤਿਆਂ ਤੱਕ ਤਿੰਨ ਪੱਧਰ 'ਤੇ ਸਥਿਰ ਰਹੇਗਾ।
