ਕੈਨੇਡਾ 'ਚ ਗੁੰਡਾਗਰਦੀ ਦੇ ਮਾਮਲੇ 'ਚ ਸ਼ਾਮਲ 3 ਭਾਰਤੀ ਚੜ੍ਹੇ ਪੁਲਸ ਅੜਿੱਕੇ, ਚੌਥਾ ਹਾਲੇ ਵੀ ਫਰਾਰ

Thursday, Apr 04, 2024 - 12:03 PM (IST)

ਕੈਨੇਡਾ 'ਚ ਗੁੰਡਾਗਰਦੀ ਦੇ ਮਾਮਲੇ 'ਚ ਸ਼ਾਮਲ 3 ਭਾਰਤੀ ਚੜ੍ਹੇ ਪੁਲਸ ਅੜਿੱਕੇ, ਚੌਥਾ ਹਾਲੇ ਵੀ ਫਰਾਰ

ਬਰੈਂਪਟਨ- ਬਰੈਂਪਟਨ ਵਿੱਚ ਪਿਛਲੇ ਹਫ਼ਤੇ ਦਿਨ-ਦਿਹਾੜੇ ਵਾਪਰੀ ਗੁੰਡਾਗਰਦੀ ਦੀ ਇੱਕ ਘਟਨਾ ਵਿੱਚ ਸ਼ਾਮਲ 3 ਭਾਰਤੀਆਂ ਨੂੰ ਪੀਲ ਰੀਜਨਲ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਚੌਥਾ ਸ਼ੱਕੀ ਹਾਲੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਗ੍ਰਿਫ਼ਤਾਰ ਕੀਤੇ ਸ਼ੱਕੀਆਂ ਦੀ ਪਛਾਣ 23 ਸਾਲ ਦੇ ਰਮਨਪ੍ਰੀਤ ਮਸੀਹ, 28 ਸਾਲ ਦੇ ਆਕਾਸ਼ਦੀਪ ਸਿੰਘ ਅਤੇ 28 ਸਾਲ ਦੇ ਸੌਰਵ ਵਜੋਂ ਕੀਤੀ ਗਈ ਹੈ। ਪੁਲਸ ਹੁਣ ਚੌਥੇ ਸ਼ੱਕੀ ਦੀ ਭਾਲ ਕਰ ਰਹੀ ਹੈ ਜਿਸ ਦਾ ਕੱਦ 6 ਫੁੱਟ ਹੈ ਅਤੇ ਵਾਰਦਾਤ ਵੇਲੇ ਉਸ ਨੇ ‘ਜੌਰਡਨ 33’ ਅੱਖਰਾਂ ਵਾਲੀ ਸਵੈਟ ਸ਼ਰਟ ਪਹਿਨੀ ਹੋਈ ਸੀ।  ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਦੱਸਿਆ ਕਿਹਾ ਕਿ 4 ਸ਼ੱਕੀਆਂ ਵਿਚੋਂ 3 ਨੇ ਪੁਲਸ ਅੱਗੇ ਸਰੰਡਰ ਕਰ ਦਿਤਾ। 

ਇਹ ਵੀ ਪੜ੍ਹੋ: ਕੈਨੇਡਾ ਦੀ ਪਾਰਲੀਮੈਂਟ 'ਚ ਭਾਰਤ ਵਿਰੋਧੀ ਮਤਾ ਪੇਸ਼, ਦੋਵਾਂ ਦੇਸ਼ਾਂ ਦੇ ਸਬੰਧ ਹੋ ਸਕਦੇ ਨੇ ਹੋਰ ਖ਼ਰਾਬ

PunjabKesari

ਪੁਲਸ ਨੇ ਦੱਸਿਆ ਕਿ ਇਕ ਘਟਨਾ ਵਿਚ ਪੀੜਤ ਦਾ 4 ਨੌਜਵਾਨਾਂ ਨਾਲ ਸਾਹਮਣਾ ਹੋਇਆ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਧਮਕੀਆਂ ਦਿੰਦੇ ਹੋਏ ਉਨ੍ਹਾਂ ਦੀ ਕਾਰ ਨੂੰ ਨੁਕਸਾਨ ਪਹੁੰਚਾਇਆ ਸੀ। ਇਹ ਸਾਰੀ ਘਟਨਾ ਕੈਮਰੇ ਵਿਚ ਕੈਦ ਹੋ ਗਈ ਸੀ, ਜਿਸ ਨੂੰ ਬਾਅਦ ਵਿਚ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਗਿਆ। ਪੀਲ ਰੀਜਨਲ ਪੁਲਸ ਦਾ ਕਹਿਣਾ ਹੈ ਕਿ ਪੀੜਤ ਗੌਰਵ ਛਾਬੜਾ 27 ਮਾਰਚ ਦੀ ਸ਼ਾਮ ਲਗਭਗ 7:20 ਵਜੇ ਈਗਲਰਿਜ ਡਰਾਈਵ ਨੇੜੇ ਟੋਰਬਰਾਮ ਰੋਡ 'ਤੇ ਗੱਡੀ ਚਲਾ ਰਿਹਾ ਸੀ, ਜਦੋਂ 4 ਸ਼ੱਕੀਆਂ ਨੇ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਪੀੜਤ ਦੀ ਕਾਰ ਨੂੰ ਘੇਰ ਲਿਆ ਅਤੇ ਧਮਕਾਉਂਦੇ ਹੋਏ ਉਸ ਦੀ ਕਾਰ ਨੂੰ ਵੀ ਨੁਕਸਾਨ ਪਹੁੰਚਾਇਆ। ਇਸ ਦੌਰਾਨ ਕਾਰ ਵਿਚ ਗੌਰਵ ਨਾਲ ਉਸ ਦੀ ਪਤਨੀ ਅਤੇ ਦੋਸਤ ਸਵਾਰ ਸਨ। 

ਇਹ ਵੀ ਪੜ੍ਹੋ: ਤਾਈਵਾਨ ’ਚ 25 ਸਾਲਾਂ ’ਚ ਸਭ ਤੋਂ ਤੇਜ਼ ਭੂਚਾਲ, 9 ਲੋਕਾਂ ਦੀ ਮੌਤ, 45 ਡਿਗਰੀ ਤੱਕ ਝੁਕੀਆਂ ਇਮਾਰਤਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News