ਮਿਆਂਮਾਰ ''ਚ ਪ੍ਰਦਰਸ਼ਨਕਾਰੀਆਂ ਦੇ ਮਾਰਚ ''ਚ ਦਾਖਲ ਹੋਇਆ ਫੌਜ ਦਾ ਟਰੱਕ, ਤਿੰਨ ਲੋਕਾਂ ਦੀ ਮੌਤ ਦਾ ਖ਼ਦਸ਼ਾ

Sunday, Dec 05, 2021 - 09:23 PM (IST)

ਬੈਂਕਾਕ-ਮਿਆਂਮਾਰ ਦੇ ਸਭ ਤੋਂ ਵੱਡੇ ਸ਼ਹਿਰ ਯਾਂਗੂਨ 'ਚ ਐਤਵਾਰ ਨੂੰ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਦੇ ਸ਼ਾਂਤੀਪੂਰਨ ਮਾਰਚ 'ਚ ਫੌਜ ਦਾ ਇਕ ਟਰੱਕ ਦਾਖਲ ਹੋ ਗਿਆ, ਜਿਸ ਨਾਲ ਘਟੋ-ਘੱਟ ਤਿੰਨ ਲੋਕਾਂ ਦੀ ਮੌਤ ਦੀ ਖਬਰ ਹੈ। ਪ੍ਰਦਰਸ਼ਨ ਦੇ ਚਸ਼ਮਦੀਦਾਂ ਅਤੇ ਪ੍ਰਦਰਸ਼ਨ ਦੇ ਆਯੋਜਕਾਂ ਨੇ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਫੌਜ ਨੇ ਪਿਛਲੇ ਸਾਲ ਇਕ ਫਰਵਰੀ ਨੂੰ ਮਿਆਂਮਾਰ ਦੀ ਨੇਤਾ ਆਂਗ ਸਾਨ ਸੂ ਚੀ ਦਾ ਤਖ਼ਤਾਪਲਟ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਵਿਰੁੱਧ ਲਗਭਗ ਇਕ ਦਰਜਨ ਅਪਰਾਧਿਕ ਮਾਮਲਿਆਂ 'ਚ ਸੁਣਵਾਈ ਚੱਲ ਰਹੀ ਹੈ।

ਇਹ ਵੀ ਪੜ੍ਹੋ : ਦੇਸ਼ 'ਚ ਤੇਜ਼ੀ ਨਾਲ ਵਧ ਰਹੇ ਓਮੀਕ੍ਰੋਨ ਦੇ ਮਾਮਲੇ, ਮਹਾਰਾਸ਼ਟਰ ਤੋਂ ਬਾਅਦ ਹੁਣ ਰਾਜਸਥਾਨ 'ਚ ਮਿਲੇ 9 ਮਾਮਲੇ

ਸੋਮਵਾਰ ਨੂੰ ਇਸ ਸੰਬੰਧ 'ਚ ਪਹਿਲਾ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ ਜਿਸ ਦੇ ਚੱਲਦੇ ਯਾਂਗੂਨ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਗਏ ਇਕ ਵੀਡੀਓ 'ਚ ਫੌਜ ਦੇ ਇਕ ਛੋਟੇ ਤੇਜ਼ ਰਫ਼ਤਾਰ ਟਰੱਕ ਨੂੰ ਮਾਰਚ ਦੇ ਪਿਛਲੇ ਆਉਂਦੇ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਕੇਰਲ 'ਚ ਕੋਵਿਡ-19 ਦੇ 4450 ਨਵੇਂ ਮਾਮਲੇ ਆਏ ਸਾਹਮਣੇ ਤੇ 161 ਮਰੀਜ਼ਾਂ ਦੀ ਹੋਈ ਮੌਤ

ਇਕ ਚਸ਼ਮਦੀਦ ਨੇ 'ਐਸੋਸੀਏਟੇਡ ਪ੍ਰੈੱਸ' ਨੂੰ ਦੱਸਿਆ ਕਿ ਜਦ ਟਰੱਕ ਨੇ ਪ੍ਰਦਰਸ਼ਨਕਾਰੀਆਂ ਨੂੰ ਟੱਕਰ ਮਾਰੀ ਉਸ ਵੇਲੇ ਉਹ ਸੜਕਾਂ 'ਤੇ ਸਨ। ਇਸ ਘਟਨਾ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਕ ਚਸ਼ਮਦੀਦ ਨੇ ਕਿਹਾ ਕਿ ਲਗਭਗ ਪੰਜ ਹਥਿਆਰਬੰਦ ਫੌਜੀ ਵਾਹਨ 'ਚੋਂ ਬਾਹਰ ਨਿਕਲੇ ਅਤੇ ਪ੍ਰਦਰਸ਼ਨਕਾਰੀਆਂ ਦਾ ਪਿੱਛਾ ਕੀਤਾ। ਉਨ੍ਹਾਂ ਨੇ ਗੋਲੀਆਂ ਚਲਾਈਆਂ ਅਤੇ ਕਾਰ ਦੀ ਲਪੇਟ 'ਚ ਆਏ ਨੌਜਵਾਨਾਂ ਨੂੰ ਵੀ ਗ੍ਰਿਫਤਾਰ ਕਰ ਲਿਆ। ਘਟੋ-ਘੱਟ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ 'ਚ ਓਮੀਕ੍ਰੋਨ ਦੇ ਸਾਹਮਣੇ ਆਏ 7 ਨਵੇਂ ਮਾਮਲੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Karan Kumar

Content Editor

Related News