ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

Monday, Dec 05, 2022 - 04:10 PM (IST)

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਮਾਸਕੋ (ਵਾਰਤਾ)– ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ ਹੋ ਗਈ ਤੇ 6 ਹੋਰ ਜ਼ਖ਼ਮੀ ਹੋ ਗਏ।

ਐਮਰਜੈਂਸੀ ਸੇਵਾ ਨੇ ਦੱਸਿਆ, ‘‘ਧਮਾਕੇ ਕਾਰਨ ਈਂਧਨ ਟਰੱਕ ’ਚ ਅੱਗ ਲੱਗ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਹਾਦਸੇ ’ਚ 9 ਲੋਕ ਜ਼ਖ਼ਮੀ ਹੋਏ, ਜਿਨ੍ਹਾਂ ’ਚੋਂ 3 ਲੋਕਾਂ ਦੀ ਮੌਤ ਹੋ ਗਈ।’’

ਇਹ ਖ਼ਬਰ ਵੀ ਪੜ੍ਹੋ : ਜਾਪਾਨ ’ਚ ਬਰਡ ਫਲੂ ਦਾ ਕਹਿਰ, 3 ਲੱਖ ਤੋਂ ਵੱਧ ਮੁਰਗੀਆਂ ਨੂੰ ਮਾਰਿਆ ਜਾਵੇਗਾ

ਰਿਪੋਰਟ ਮੁਤਾਬਕ ਘਟਨਾ ਸੋਮਵਾਰ ਸਵੇਰ ਦੀ ਹੈ। ਹਾਲਾਂਕਿ ਧਮਾਕੇ ਦੇ ਕਾਰਨ ਬਾਰੇ ਕਿਸੇ ਤਰ੍ਹਾਂ ਦੀ ਜਾਣਕਾਰੀ ਅਜੇ ਤਕ ਸਾਹਮਣੇ ਨਹੀਂ ਆਈ ਹੈ।

ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News