ਬ੍ਰਿਟੇਨ 'ਚ ਚਾਕੂ ਹਮਲੇ 'ਚ 3 ਲੋਕਾਂ ਦੀ ਮੌਤ ਤੇ 2 ਵਿਅਕਤੀ ਜ਼ਖਮੀ, ਦੋਸ਼ੀ ਗ੍ਰਿਫਤਾਰ

Sunday, Jun 21, 2020 - 09:58 AM (IST)

ਬ੍ਰਿਟੇਨ 'ਚ ਚਾਕੂ ਹਮਲੇ 'ਚ 3 ਲੋਕਾਂ ਦੀ ਮੌਤ ਤੇ 2 ਵਿਅਕਤੀ ਜ਼ਖਮੀ, ਦੋਸ਼ੀ ਗ੍ਰਿਫਤਾਰ

ਲੰਡਨ- ਬ੍ਰਿਟੇਨ ਦੇ ਰੀਡਿੰਗ ਸ਼ਹਿਰ ਵਿਚ ਚਾਕੂ ਨਾਲ ਕੀਤੇ ਗਏ ਹਮਲੇ ਵਿਚ 3 ਲੋਕਾਂ ਦੀ ਮੌਤ ਹੋ ਗਈ ਤੇ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਹ ਘਟਨਾ ਸ਼ਨੀਵਾਰ ਨੂੰ ਇਕ ਪਾਰਕ ਵਿਚ ਵਾਪਰੀ, ਜਿਸ ਵਿਚ ਚਾਕੂ ਹਮਲਾਵਰ ਨੇ ਹਮਲਾ ਕਰ ਕੇ ਤਿੰਨ ਲੋਕਾਂ ਦਾ ਕਤਲ ਕਰ ਦਿੱਤਾ ਅਤੇ ਹੋਰ ਦੋ ਨੂੰ ਜ਼ਖਮੀ ਕਰ ਦਿੱਤਾ। 

ਇਸ ਨੂੰ ਬਲੈਕ ਲਾਈਵਜ਼ ਮੈਟਰ ਪ੍ਰੋਟੈਸਟ ਨਾਲ ਜੁੜਿਆ ਹੋਇਆ ਨਹੀਂ ਮੰਨਿਆ ਜਾ ਰਿਹਾ। ਸੂਤਰਾਂ ਨੇ ਦੱਸਿਆ ਕਿ ਘਟਨਾ ਸਥਾਨ 'ਤੇ 3 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਨੂੰ ਰਾਇਲ ਬਰਕਸ਼ਾਇਰ ਹਸਪਤਾਲ ਲੈ ਜਾਇਆ ਗਿਆ ਅਤੇ ਇਲਾਜ ਕੀਤਾ ਜਾ ਰਿਹਾ ਹੈ। ਟੇਮਜ਼ ਵੈਲੀ ਪੁਲਸ ਨੇ ਟਵੀਟ ਕੀਤਾ ਕਿ ਅਸੀਂ ਫਾਰਬਰੀ ਗਾਰਡਨ ਰੀਡਿੰਗ ਦੀ ਘਟਨਾ ਦੀ ਰਿਪੋਰਟ ਤੋਂ ਜਾਣੂ ਹਾਂ। 

ਅਧਿਕਾਰੀ ਘਟਨਾ ਵਾਲੇ ਸਥਾਨ 'ਤੇ ਪੁੱਜ ਗਏ ਹਨ ਤੇ ਜਾਂਚ ਕਰ ਰਹੇ ਹਨ। ਇਹ ਘਟਨਾ ਰੀਡਿੰਗ ਸ਼ਹਿਰ ਦੇ ਫੋਰਬਰੀ ਗਾਡਰੰਸ ਪਾਰਕ ਵਿਚ ਸਥਾਨਕ ਸਮੇਂ ਮੁਤਾਬਕ ਸ਼ਾਮ 7 ਵਜੇ ਵਾਪਰੀ। ਕਾਨੂੰਨ ਬਦਲਾਅ ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ ਕਿ ਇਕ ਦੋਸ਼ੀ ਨੂੰ ਇਸ ਘਟਨਾ ਦੇ ਸਬੰਧ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਟਵਿੱਟਰ 'ਤੇ ਕਿਹਾ ਕਿ ਉਹ ਇਸ ਘਟਨਾ ਬਾਰੇ ਸੁਣ ਰਹੀ ਸੀ। ਘਟਨਾ ਸਥਾਨ 'ਤੇ ਪੁਲਸ ਅਤੇ ਐਮਰਜੈਂਸੀ ਸੇਵਾ ਕਰਮਚਾਰੀ ਪੁੱਜ ਗਏ ਹਨ। ਜ਼ਿਕਰਯੋਗ ਹੈ ਕਿ ਫਰਵਰੀ ਵਿਚ ਪੁਲਸ ਨੇ ਦੱਖਣੀ ਲੰਡਨ ਵਿਚ ਚਾਕੂ ਹਮਲਾਵਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਘਟਨਾ ਵਿਚ ਵੀ ਕਈ ਲੋਕ ਜ਼ਖਮੀ ਹੋਏ ਸਨ। 


author

Lalita Mam

Content Editor

Related News