ਕਵੇਟਾ ਨੇੜੇ ਜ਼ਬਰਦਸਤ ਆਈਈਡੀ ਧਮਾਕੇ ''ਚ 3 ਲੋਕ ਹੋਏ ਜ਼ਖਮੀ, ਦੂਰ-ਦੂਰ ਤੱਕ ਸੁਣਾਈ ਦਿੱਤੀ ਆਵਾਜ਼

Sunday, Aug 18, 2024 - 03:03 AM (IST)

ਕਵੇਟਾ ਨੇੜੇ ਜ਼ਬਰਦਸਤ ਆਈਈਡੀ ਧਮਾਕੇ ''ਚ 3 ਲੋਕ ਹੋਏ ਜ਼ਖਮੀ, ਦੂਰ-ਦੂਰ ਤੱਕ ਸੁਣਾਈ ਦਿੱਤੀ ਆਵਾਜ਼

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੇ ਹਿੰਸਾ ਪ੍ਰਭਾਵਿਤ ਬਲੋਚਿਸਤਾਨ ਸੂਬੇ ਵਿਚ ਸ਼ਨੀਵਾਰ ਨੂੰ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ-ਘੱਟ 3 ਲੋਕ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪਾਕਿਸਤਾਨ ਦੇ ਇਕ ਨਿੱਜੀ ਚੈਨਲ 'ਤੇ ਪ੍ਰਸਾਰਿਤ ਖ਼ਬਰਾਂ ਵਿਚ ਕਿਹਾ ਗਿਆ ਹੈ ਕਿ ਪੁਲਸ ਨੇ ਪੁਸ਼ਟੀ ਕੀਤੀ ਹੈ ਕਿ ਕਵੇਟਾ ਸਾਰਿਆਬ ਰੋਡ 'ਤੇ ਸ਼ਨੀਵਾਰ ਦੁਪਹਿਰ ਨੂੰ ਇਕ ਯੂਨੀਵਰਸਿਟੀ ਦੇ ਨੇੜੇ ਸੜਕ 'ਤੇ ਇਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਧਮਾਕਾ ਹੋਇਆ ਜਿਸ ਵਿਚ ਤਿੰਨ ਲੋਕ ਜ਼ਖਮੀ ਹੋ ਗਏ।

ਸਰਕਾਰੀ ਸਮਾਚਾਰ ਏਜੰਸੀ ‘ਐਸੋਸੀਏਟਿਡ ਪ੍ਰੈੱਸ ਆਫ ਪਾਕਿਸਤਾਨ’ (ਏ.ਪੀ.ਪੀ.) ਮੁਤਾਬਕ ਇਸ ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ, ਜਿਸ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਸ ਨੇ ਦੱਸਿਆ ਕਿ ਬਚਾਅ ਅਤੇ ਸੁਰੱਖਿਆ ਬਲ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Sandeep Kumar

Content Editor

Related News