ਇੰਡੋਨੇਸ਼ੀਆ ''ਚ ਲੱਗੇ ਭੂਚਾਲ ਦੇ ਝਟਕੇ, 3 ਸੈਲਾਨੀਆਂ ਦੀ ਮੌਤ ਤੇ ਕਈ ਜ਼ਖਮੀ
Monday, Mar 18, 2019 - 01:25 PM (IST)

ਜਕਾਰਤਾ, (ਭਾਸ਼ਾ)— ਇੰਡੋਨੇਸ਼ੀਆ 'ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ 3 ਸੈਲਾਨੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 44 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ। ਇੱਥੇ ਕੁਲ 32 ਇਮਾਰਤਾਂ ਢਹਿ-ਢੇਰੀ ਹੋ ਗਈਆਂ ਅਤੇ 500 ਇਮਾਰਤਾਂ ਨੂੰ ਹਲਕਾ ਨੁਕਸਾਨ ਪੁੱਜਾ ਹੈ। ਅਧਿਕਾਰੀਆਂ ਵਲੋਂ ਮਾਊਂਟ ਰਿਨਜਾਨੀ ਇਲਾਕੇ ਨੂੰ ਖਾਲੀ ਕਰਵਾਇਆ ਗਿਆ, ਜਿੱਥੇ 80 ਲੋਕ ਮੌਜੂਦ ਸਨ, ਜਿਨ੍ਹਾਂ 'ਚੋਂ 22 ਮਲੇਸ਼ੀਆ ਦੇ ਹਨ।
ਜਾਣਕਾਰੀ ਮੁਤਾਬਕ ਲੋਮਬੋਰ ਟਾਪੂ ਦਾ ਸੈਲਾਨੀ ਰਿਜ਼ੋਰਟ ਵੀ ਪ੍ਰਭਾਵਿਤ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਹੁਤ ਸਾਰੇ ਲੋਕ ਟੀਊ ਕੇਲੇਪ ਵਾਟਰਫਾਲ ਕੋਲ ਘੁੰਮ ਰਹੇ ਸਨ ਅਤੇ ਭੂਚਾਲ ਦੇ ਝਟਕੇ ਲੱਗਣ ਕਾਰਨ ਸਹਿਮ ਗਏ। ਇੱਥੇ ਫਸੇ 35 ਸੈਲਾਨੀਆਂ ਨੂੰ ਸੁੱਰਖਿਅਤ ਕੱਢਿਆ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਕੁੱਲ 20 ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ, ਹਾਲਾਂਕਿ ਕਈਆਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ। ਭੂਚਾਲ ਦੀ ਤੀਬਰਤਾ ਸਿਰਫ 4.4 ਹੀ ਸੀ ਪਰ ਇਸ ਕਾਰਨ ਵੱਡੀ ਗਿਣਤੀ 'ਚ ਲੋਕ ਪ੍ਰਭਾਵਿਤ ਹੋਏ।