ਵੱਡੀ ਖਬਰ: ਈਰਾਨ ਦੇ ਹਮਲੇ ''ਚ 3 ਅਮਰੀਕੀ ਫੌਜੀ ਹਲਾਕ, 5 ਗੰਭੀਰ ਜ਼ਖਮੀ
Sunday, Mar 01, 2026 - 09:05 PM (IST)
ਵਾਸ਼ਿੰਗਟਨ : ਮੱਧ-ਪੂਰਬ ਵਿੱਚ ਚੱਲ ਰਹੀ ਜੰਗ ਨੇ ਹੁਣ ਹੋਰ ਵੀ ਭਿਆਨਕ ਰੂਪ ਧਾਰ ਲਿਆ ਹੈ। ਈਰਾਨ ਦੁਆਰਾ ਕੀਤੇ ਗਏ ਇੱਕ ਤਾਜ਼ਾ ਹਮਲੇ ਵਿੱਚ 3 ਅਮਰੀਕੀ ਫੌਜੀਆਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖਮੀ ਹੋਏ ਹਨ।
ਅਮਰੀਕੀ ਫੌਜ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਅਮਰੀਕੀ ਫੌਜ ਨੇ ਇੱਕ ਟਵੀਟ ਰਾਹੀਂ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਈਰਾਨ ਵਿਰੁੱਧ ਚਲਾਏ ਜਾ ਰਹੇ ਇੱਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਤਿੰਨ ਸੈਨਿਕ ਸ਼ਹੀਦ ਹੋ ਗਏ ਹਨ। ਫੌਜ ਅਨੁਸਾਰ, ਇਸ ਹਮਲੇ ਵਿੱਚ 5 ਹੋਰ ਸੈਨਿਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਦੋਂ ਕਿ ਕਈ ਹੋਰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
CENTCOM Update
— U.S. Central Command (@CENTCOM) March 1, 2026
TAMPA, Fla. – As of 9:30 am ET, March 1, three U.S. service members have been killed in action and five are seriously wounded as part of Operation Epic Fury.
Several others sustained minor shrapnel injuries and concussions — and are in the process of being…
ਵਧਦਾ ਜਾ ਰਿਹਾ ਹੈ ਜੰਗੀ ਤਣਾਅ
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਸਿੱਧੀ ਜੰਗ ਛਿੜੀ ਹੋਈ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਅਮਰੀਕੀ ਹਮਲਿਆਂ ਵਿੱਚ ਈਰਾਨ ਦੀ ਸੀਨੀਅਰ ਲੀਡਰਸ਼ਿਪ ਦਾ ਸਫਾਇਆ ਹੋ ਗਿਆ ਹੈ। ਪਰ ਅਮਰੀਕੀ ਫੌਜੀਆਂ ਦੇ ਮਾਰੇ ਜਾਣ ਦੀ ਇਸ ਖਬਰ ਨੇ ਖੇਤਰ ਵਿੱਚ ਤਣਾਅ ਨੂੰ ਹੋਰ ਵਧਾ ਦਿੱਤਾ ਹੈ, ਜਿਸ ਨਾਲ ਹੁਣ ਅਮਰੀਕਾ ਵੱਲੋਂ ਹੋਰ ਵੀ ਵੱਡੀ ਜਵਾਬੀ ਕਾਰਵਾਈ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
