ਅਮਰੀਕਾ ''ਚ 3 ਸਾਲਾ ਭਰਾ ਨੇ ਆਪਣੇ 2 ਸਾਲਾ ਭਰਾ ਦਾ ਗੋਲੀ ਮਾਰ ਕੇ ਕੀਤਾ ਕਤਲ, ਮਾਪੇ ਗ੍ਰਿਫ਼ਤਾਰ

01/30/2024 5:04:00 PM

ਨਿਊਯਾਰਕ (ਰਾਜ ਗੋਗਨਾ)— ਅਮਰੀਕਾ ਦੇ ਓਹੀਓ ਸੂਬੇ ਦੇ ਸ਼ਹਿਰ ਸਿਨਸਿਨਾਟੀ ਵਿੱਚ ਇਕ 3 ਸਾਲਾ ਭਰਾ ਨੇ ਆਪਣੇ 2 ਸਾਲਾ ਭਰਾ ਨੂੰ ਗਲਤੀ ਨਾਲ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਬਾਅਦ ਵਿਚ ਜਦੋਂ ਪੁਲਸ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਟੀਵੀ 'ਤੇ ਸਪਾਈਡਰ ਮੈਨ ਦਾ ਪ੍ਰੋਗਰਾਮ ਦੇਖ ਰਿਹਾ ਸੀ, ਜਿਸ ਮਗਰੋਂ ਉਸ ਨੇ ਆਪਣੇ ਪਿਤਾ ਦੀ ਦਰਾਜ਼ ਵਿੱਚ ਰੱਖੀ ਗੰਨ ਕੱਢ ਲਈ ਅਤੇ ਗਲਤੀ ਨਾਲ ਆਪਣੇ ਛੋਟੇ ਭਰਾ ਨੂੰ ਗੋਲੀ ਮਾਰ ਦਿੱਤੀ, ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ 600 ਕਰੋੜ ਰੁਪਏ ਦੀ ਕੋਕੀਨ ਦੀ ਤਸਕਰੀ ਦੇ ਮਾਮਲੇ 'ਚ UK 'ਚ ਭਾਰਤੀ ਜੋੜਾ ਦੋਸ਼ੀ ਕਰਾਰ, India ਨੇ ਮੰਗੀ ਸੀ ਹਵਾਲਗੀ

ਪੁਲਸ ਨੇ ਸ਼ੁਰੂਆਤੀ ਤੌਰ 'ਤੇ ਇਹ ਨਤੀਜਾ ਕੱਢਿਆ ਕਿ ਇਹ ਭਿਆਨਕ ਘਟਨਾ ਮਾਪਿਆਂ ਦੀ ਲਾਪਰਵਾਹੀ ਕਾਰਨ ਵਾਪਰੀ ਹੈ। ਮਾਪਿਆਂ 'ਤੇ ਵੱਡੇ ਬੱਚੇ ਦੀ ਪਹੁੰਚ ਵਿੱਚ ਇੱਕ ਲੋਡਡ ਹੈਂਡਗਨ ਛੱਡਣ ਦਾ ਦੋਸ਼ ਹੈ, ਜਿਸ ਨੇ ਇਸ ਨੂੰ ਚੁੱਕ ਲਿਆ ਅਤੇ ਬੱਚੇ ਨੂੰ ਗੋਲੀ ਮਾਰ ਦਿੱਤੀ। ਪੁਲਸ ਨੇ ਬੱਚੇ ਦੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਮਾਪਿਆਂ ਨੂੰ ਘਰ ਵਿੱਚ ਅਸਲੇ ਦੇ ਸਬੰਧ ਵਿੱਚ ਸਾਵਧਾਨੀ ਵਰਤਣ ਦੀ ਯਾਦ ਦਿਵਾ ਦਿੱਤੀ ਹੈ।

ਇਹ ਵੀ ਪੜ੍ਹੋ : ਦੁਖ਼ਭਰੀ ਖ਼ਬਰ; ਅਮਰੀਕਾ 'ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਯੂਨੀਵਰਸਿਟੀ ਦੇ ਕੈਂਪਸ 'ਚੋਂ ਮਿਲੀ ਲਾਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


 


cherry

Content Editor

Related News