ਪਾਕਿ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਨਾਲ ਟੱਕਰ ਮਗਰੋਂ ਖੱਡ 'ਚ ਡਿੱਗੀ ਬੱਸ, 30 ਲੋਕਾਂ ਦੀ ਮੌਤ

02/08/2023 9:16:23 AM

ਪੇਸ਼ਾਵਰ (ਭਾਸ਼ਾ)- ਉੱਤਰ-ਪੱਛਮੀ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਮੰਗਲਵਾਰ ਨੂੰ ਇੱਕ ਬੱਸ ਇੱਕ ਕਾਰ ਨਾਲ ਟਕਰਾ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਪੁਲਸ ਨੇ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਗਿਲਗਿਤ ਬਾਲਟਿਸਤਾਨ ਖੇਤਰ ਦੇ ਦਿਆਮੀਰ ਇਲਾਕੇ ਦੇ ਸ਼ਤਿਆਲ ਚੌਕ ਨੇੜੇ ਵਾਪਰਿਆ। ਪੁਲਸ ਨੇ ਦੱਸਿਆ ਕਿ ਗਿਲਗਿਤ ਤੋਂ ਰਾਵਲਪਿੰਡੀ ਜਾ ਰਹੀ ਇਕ ਤੇਜ਼ ਰਫ਼ਤਾਰ ਬੱਸ ਦੀ ਚੌਕ ਨੇੜੇ ਕਾਰ ਨਾਲ ਟੱਕਰ ਹੋ ਗਈ ਅਤੇ ਦੋਵੇਂ ਵਾਹਨ ਡੂੰਘੀ ਖੱਡ ਵਿਚ ਡਿੱਗ ਗਏ।

ਇਹ ਵੀ ਪੜ੍ਹੋ: ਤੁਰਕੀ 'ਚ ਭੂਚਾਲ ਤੋਂ ਬਾਅਦ ਲਾਪਤਾ ਫੁੱਟਬਾਲਰ ਅਤਸੂ ਨੂੰ ਮਬਲੇ ਹੇਠੋਂ ਸੁਰੱਖਿਅਤ ਕੱਢਿਆ ਗਿਆ ਬਾਹਰ

ਉਨ੍ਹਾਂ ਦੱਸਿਆ ਕਿ ਹਨੇਰਾ ਹੋਣ ਕਾਰਨ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਬਚਾਅ ਕਰਮਚਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇਸ ਹਾਦਸੇ 'ਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ ਹੈ। ਸਰਕਾਰੀ ਰੇਡੀਓ ਪਾਕਿਸਤਾਨ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼ਰੀਫ ਨੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਰਾਸ਼ਟਰਪਤੀ ਆਰਿਫ ਅਲਵੀ ਨੇ ਵੀ ਇਸ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ: ਤੁਰਕੀ ਅਤੇ ਸੀਰੀਆ ’ਚ ਆਏ ਭੂਚਾਲ ਕਾਰਨ ਪ੍ਰਭਾਵਿਤਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼


cherry

Content Editor

Related News