ਮਿਸਰ ''ਚ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

07/22/2017 6:30:10 AM

ਕਾਹਿਰਾ— ਮਿਸਰ ਦੇ ਸਿਨਾਈ ਸੂਬੇ 'ਚ ਸੁਰੱਖਿਆ ਬਲਾਂ ਨੇ ਪਿਛਲੇ ਚਾਰ ਦਿਨਾਂ ਤੋਂ ਜਾਰੀ ਛਾਪੇਮਾਰੀ 'ਚ ਕਰੀਬ 30 ਸ਼ੱਕੀ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਫੌਜ ਨੇ ਇਕ ਬਿਆਨ 'ਚ ਕਿਹਾ ਕਿ ਛਾਪੇਮਾਰੀ ਦੌਰਾਨ 30 ਖਤਰਨਾਕ ਅੱਤਵਾਦੀ ਮਾਰੇ ਗਏ ਅਤੇ ਪੰਜ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੌਜ ਨੇ ਮਾਰੇ ਗਏ ਅੱਤਵਾਦੀਆਂ ਦੇ ਸੰਗਠਨ ਦਾ ਨਾਂ ਨਹੀਂ ਦੱਸਿਆ ਹੈ। ਉੱਤਰੀ ਸਿਨਾਈ 'ਚ ਇਸੇ ਮਹੀਨੇ ਸੁਰੱਖਿਆ ਬਲਾਂ 'ਤੇ ਹੋਏ ਆਤਮਘਾਤੀ ਬੰਬ ਧਮਾਕੇ 'ਚ 23 ਫੌਜੀਆਂ ਦੀ ਮੌਤ ਹੋਈ ਸੀ। ਸਿਨਾਈ ਸੂਬਾ 2013 ਤੋਂ ਹੀ ਇਸਲਾਮਿਕ ਸਟੇਟ ਅੱਤਵਾਦੀਆਂ ਦਾ ਮਾਰ ਝੱਲ ਰਿਹਾ ਹੈ ਅਤੇ ਉਦੋਂ ਤੋਂ ਲੈ ਕੇ ਹੁਣ ਤਕ ਕਈ ਫੌਜੀ ਮਾਰੇ ਜਾ ਚੁੱਕੇ ਹਨ।


Related News