ਨੇਪਾਲ ''ਚ ਇਕੋ ਦਿਨ ਕੋਰੋਨਾ ਵਾਇਰਸ ਦੇ 316 ਨਵੇਂ ਮਾਮਲੇ ਦਰਜ
Tuesday, Jun 30, 2020 - 08:40 PM (IST)

ਕਾਠਮੰਡੂ- ਨੇਪਾਲ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 313 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਸ ਦੇ ਨਾਲ ਹੀ ਦੇਸ਼ ਵਿਚ ਕੁਲ ਪੀੜਤਾਂ ਦੀ ਗਿਣਤੀ ਵੱਧ ਕੇ 13,564 ਹੋ ਗਈ ਹੈ।
ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਸਿਹਤ ਮੰਤਰਾਲੇ ਮੁਤਾਬਕ 313 ਨਵੇਂ ਮਾਮਲਿਆਂ ਵਿਚੋਂ 245 ਪੁਰਸ਼ ਜਦਕਿ 71 ਬੀਬੀਆਂ ਹਨ।
ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਕੋਵਿਡ-19 ਕਾਰਨ ਪੀੜਤਾਂ ਦੀ ਗਿਣਤੀ ਵਧ ਕੇ 13, 564 ਹੋ ਗਈ ਹੈ। ਇਸ ਮੁਤਾਬਕ ਦੇਸ਼ ਵਿਚ ਹੁਣ ਤਕ 3,194 ਕੋਰੋਨਾ ਵਾਇਰਸ ਪੀੜਤ ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ 10,341 ਕੋਰੋਨਾ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਵਿਚ ਹੁਣ ਤੱਕ 2,28,341 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।