ਰੂਸ ''ਚ ਕੋਰੋਨਾ ਦੇ 32,602 ਨਵੇਂ ਮਾਮਲੇ ਆਏ ਸਾਹਮਣੇ, 1,206 ਨਵੇਂ ਮਰੀਜ਼ਾਂ ਦੀ ਹੋਈ ਮੌਤ

12/06/2021 1:06:03 AM

ਮਾਸਕੋ-ਰੂਸ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ 32,602 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੁੱਲ ਇਨਫੈਕਟਿਡਾਂ ਦੀ ਗਿਣਤੀ 98,01,613 ਹੋ ਗਈ ਹੈ। ਫੈਡਰਲ ਰਿਸਪਾਂਸ ਸੈਂਟਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਟਿਡ 1,206 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਭਾਰਤ ਵੱਲੋਂ ਸਿੱਖਸ ਫਾਰ ਜਸਟਿਸ 'ਤੇ ਕੈਨੇਡਾ 'ਚ ਪਾਬੰਦੀ ਲਾਉਣ ਦੀ ਮੰਗ

ਦੇਸ਼ 'ਚ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 2,81,278 ਆਂਕੀ ਗਈ ਹੈ। ਇਸ ਮਿਆਦ 'ਚ 30,593 ਮਰੀਜ਼ ਕੋਰੋਨਾ ਨਾਲ ਠੀਕ ਹੋ ਕੇ ਹਸਪਤਾਲਾਂ ਤੋਂ ਘਰ ਜਾ ਚੁੱਕੇ ਹਨ ਅਤੇ ਇਸ ਦੇ ਨਾਲ ਹੀ ਦੇਸ਼ 'ਚ ਹੁਣ ਤੱਕ ਸਿਹਤਮੰਦ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 8,502,406 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਵਾਰਾਣਸੀ ਪਹੁੰਚੇ ਮੁੱਖ ਮੰਤਰੀ ਯੋਗੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Karan Kumar

This news is Content Editor Karan Kumar