ਨੇਪਾਲ : 5 ਭਾਰਤੀਆਂ ਸਮੇਤ 72 ਯਾਤਰੀਆਂ ਨੂੰ ਲਿਜਾ ਰਿਹਾ ਜਹਾਜ਼ ਕਰੈਸ਼, ਹੁਣ ਤੱਕ 68 ਲਾਸ਼ਾਂ ਬਰਾਮਦ

Sunday, Jan 15, 2023 - 06:14 PM (IST)

ਨੇਪਾਲ : 5 ਭਾਰਤੀਆਂ ਸਮੇਤ 72 ਯਾਤਰੀਆਂ ਨੂੰ ਲਿਜਾ ਰਿਹਾ ਜਹਾਜ਼ ਕਰੈਸ਼, ਹੁਣ ਤੱਕ 68 ਲਾਸ਼ਾਂ ਬਰਾਮਦ

ਕਾਠਮੰਡੂ (ਬਿਊਰੋ)  ਨੇਪਾਲ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 5 ਭਾਰਤੀਆਂ ਸਮੇਤ 72 ਲੋਕਾਂ ਨੂੰ ਲਿਜਾ ਰਿਹਾ ਜਹਾਜ਼ ਕਰੈਸ਼ ਹੋ ਗਿਆ।ਇਸ ਹਾਦਸੇ ਮਗਰੋਂ ਹੁਣ ਤੱਕ 68 ਲਾਸ਼ਾਂ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।CAAN ਦੀ ਕੋਆਰਡੀਨੇਸ਼ਨ ਕਮੇਟੀ, ਸਰਚ ਐਂਡ ਰੈਸਕਿਊ ਦੇ ਇਕ ਅਧਿਕਾਰੀ ਨੇ ਫੋਨ 'ਤੇ ਪੀਟੀਆਈ ਨੂੰ ਦੱਸਿਆ, ''ਹਾਲ ਤੱਕ ਹਾਦਸੇ ਵਾਲੀ ਥਾਂ ਤੋਂ 68 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।'' ਅਧਿਕਾਰੀ ਨੇ ਕਿਹਾ ਕਿ ਲਾਸ਼ਾਂ ਦੀ ਪਛਾਣ ਹੋਣੀ ਬਾਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚਾਰ ਹੋਰ ਲਾਸ਼ਾਂ ਨੂੰ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਏਜੰਸੀ ਮੁਤਾਬਕ ਜਹਾਜ਼ 'ਚ 53 ਨੇਪਾਲ ਦੇ, 5 ਭਾਰਤ ਦੇ, 4 ਰੂਸ ਦੇ, 2 ਦੱਖਣੀ ਕੋਰੀਆ ਦੇ, 1 ਆਇਰਲੈਂਡ ਦਾ, 1 ਅਰਜਨਟੀਨਾ ਦਾ, ਇਕ ਫਰਾਂਸ ਦਾ ਅਤੇ ਇਕ ਆਸਟ੍ਰੇਲੀਆਈ ਨਾਗਰਿਕ ਸਵਾਰ ਸੀ। ਯੇਤੀ ਏਅਰਲਾਈਨਜ਼ ਦੇ ਅਧਿਕਾਰੀ ਨੇ ਦੱਸਿਆ ਕਿ ਫਲਾਈਟ 'ਚ ਸਵਾਰ ਪੰਜ ਭਾਰਤੀਆਂ ਦੀ ਪਛਾਣ ਅਭਿਸ਼ੇਕ ਕੁਸ਼ਵਾਹਾ (25), ਵਿਸ਼ਾਲ ਸ਼ਰਮਾ (22), ਅਨਿਲ ਕੁਮਾਰ ਰਾਜਭਰ (27), ਸੋਨੂੰ ਜੈਸਵਾਲ (35) ਅਤੇ ਸੰਜਨਾ ਜੈਸਵਾਲ (35) ਵਜੋਂ ਹੋਈ ਹੈ। ਭਾਰਤੀ ਦੂਤਘਰ ਨੇ ਵੀ 68 ਯਾਤਰੀਆਂ ਵਿੱਚ ਪੰਜ ਭਾਰਤੀਆਂ ਦੇ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ। 

ਭਾਰਤੀ ਦੂਤਘਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਕਾਠਮੰਡੂ ਸਥਿਤ ਭਾਰਤੀ ਦੂਤਘਰ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਜ਼ਖਮੀਆਂ ਨੂੰ ਬਚਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ।ਦੂਤਘਰ ਨੇ ਅੱਗੇ ਦੱਸਿਆ ਕਿ ਉਹ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।ਨੇਪਾਲ ਵਿੱਚ ਭਾਰਤੀ ਰਾਜਦੂਤ ਸ਼ੰਕਰ ਪੀ ਸ਼ਰਮਾ ਨੇ ਟਵੀਟ ਕੀਤਾ ਕਿ "ਪੋਖਰਾ ਵਿੱਚ ਕੁਝ ਭਾਰਤੀਆਂ ਸਮੇਤ 72 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਲੈ ਕੇ ਜਾ ਰਹੇ ਇੱਕ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਅਸੀਂ ਬਹੁਤ ਦੁਖੀ ਹਾਂ। ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ। ਇਸ ਸਮੇਂ ਸਾਡੀ ਹਮਦਰਦੀ ਅਤੇ ਪ੍ਰਾਰਥਨਾਵਾਂ ਇਸ ਤੋਂ ਪ੍ਰਭਾਵਿਤ ਸਾਰੇ ਲੋਕਾਂ ਦੇ ਨਾਲ ਹਨ।” 

ਇਸ ਦੌਰਾਨ ਭਾਰਤੀ ਦੂਤਘਰ ਨੇ ਭਾਰਤੀ ਯਾਤਰੀਆਂ ਦੇ ਰਿਸ਼ਤੇਦਾਰਾਂ ਦੀ ਮਦਦ ਕਰਨ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ -- ਕਾਠਮੰਡੂ: ਦਿਵਾਕਰ ਸ਼ਰਮਾ +977-9851107021 ਅਤੇ ਪੋਖਰਾ: ਲੈਫਟੀਨੈਂਟ ਕਰਨਲ ਸ਼ਸ਼ਾਂਕ ਤ੍ਰਿਪਾਠੀ: +977-9856037699 ।

PunjabKesari

ਇਸ ਤੋਂ ਪਹਿਲਾਂ ਸਮਾਚਾਰ ਏਜੰਸੀ ਏ.ਐੱਨ.ਆਈ. ਨੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ।ਨੇਪਾਲ ਦੀ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਏ.ਏ.ਐੱਨ.) ਨੇ ਦੱਸਿਆ ਕਿ ਯੇਤੀ ਏਅਰਲਾਈਨਜ਼ ਦੇ ਜਹਾਜ਼ ਨੇ ਸਵੇਰੇ 10:33 'ਤੇ  ਕਾਠਮੰਡੂ ਤੋਂ ਉਡਾਣ ਭਰੀ ਸੀ।ਪੋਖਰਾ ਹਵਾਈ ਅੱਡੇ 'ਤੇ ਉਤਰਦੇ ਸਮੇਂ ਜਹਾਜ਼ ਹਾਦਸਾਗ੍ਰਸਤ ਹੋ ਗਿਆ।

PunjabKesari

 

ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ : ਸਿਲੰਡਰ 'ਚ ਧਮਾਕਾ, ਚਾਰ ਬੱਚਿਆਂ ਸਮੇਤ 6 ਲੋਕਾਂ ਦੀ ਦਰਦਨਾਕ ਮੌਤ

ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਨੇ ਹਾਦਸੇ ਤੋਂ ਬਾਅਦ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਬੁਲਾਈ। ਉਨ੍ਹਾਂ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਗ੍ਰਹਿ ਮੰਤਰਾਲੇ, ਸੁਰੱਖਿਆ ਕਰਮਚਾਰੀਆਂ ਅਤੇ ਸਾਰੀਆਂ ਸਰਕਾਰੀ ਏਜੰਸੀਆਂ ਨੂੰ ਤੁਰੰਤ ਬਚਾਅ ਅਤੇ ਰਾਹਤ ਕਾਰਜ ਕਰਨ ਦੇ ਨਿਰਦੇਸ਼ ਦਿੱਤੇ।ਨੇਪਾਲ ਸਰਕਾਰ ਨੇ ਯੇਤੀ ਏਅਰਲਾਈਨ ਦੇ ਜਹਾਜ਼ ਹਾਦਸੇ ਦੀ ਜਾਂਚ ਲਈ ਪੰਜ ਮੈਂਬਰੀ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ।

PunjabKesari

ਦੱਸਿਆ ਗਿਆ ਕਿ ਇਸ ਜਹਾਜ਼ ਵਿੱਚ 72 ਸੀਟਾਂ ਹਨ। ਇਸ ਵਿਚ 68 ਯਾਤਰੀ ਸਵਾਰ ਸਨ।ਬਚਾਅ ਕਾਰਜ ਜਾਰੀ ਹੈ। ਹਾਦਸੇ ਮਗਰੋਂ ਹਵਾਈ ਅੱਡੇ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਯੇਤੀ ਏਅਰਲਾਈਨਜ਼ ਦੇ ਜਹਾਜ਼ ਨੇ ਕਾਠਮੰਡੂ ਤੋਂ ਪੋਖਰਾ ਲਈ ਉਡਾਣ ਭਰੀ ਸੀ। ਇਸ 72 ਸੀਟਾਂ ਵਾਲੇ ATR-72 ਜਹਾਜ਼ ਵਿੱਚ 68 ਯਾਤਰੀ ਅਤੇ ਚਾਰ ਕਰੂ ਮੈਂਬਰ ਯਾਨੀ ਕੁੱਲ 72 ਲੋਕ ਸਵਾਰ ਸਨ। ਜਹਾਜ਼ ਪੋਖਰਾ ਨੇੜੇ ਪਹੁੰਚਿਆ ਹੀ ਸੀ ਕਿ ਪਹਾੜੀ ਇਲਾਕੇ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਮਾਮਲੇ ਵਿੱਚ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।

PunjabKesari

ਨੇਪਾਲੀ ਮੀਡੀਆ ਮੁਤਾਬਕ ਇਹ ਹਾਦਸਾ ਪੁਰਾਣੇ ਹਵਾਈ ਅੱਡੇ ਅਤੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਚਕਾਰ ਵਾਪਰਿਆ। ਕਾਠਮੰਡੂ ਪੋਸਟ ਮੁਤਾਬਕ ਯੇਤੀ ਏਅਰਲਾਈਨਜ਼ ਦੇ ਬੁਲਾਰੇ ਸੁਦਰਸ਼ਨ ਬਰਤੌਲਾ ਨੇ ਦੱਸਿਆ ਕਿ ਜਹਾਜ਼ 'ਚ 68 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਹੈ। ਯਾਤਰੀ ਜਹਾਜ਼ ਪਹਾੜੀ ਨਾਲ ਟਕਰਾਇਆ ਅਤੇ ਨਦੀ ਵਿੱਚ ਡਿੱਗ ਗਿਆ।

PunjabKesari

ਘੱਟੋ-ਘੱਟ 32 ਲੋਕਾਂ ਦੀ ਮੌਤ

ਜਹਾਜ਼ ਪਹਾੜੀ ਨਾਲ ਟਕਰਾਉਣ ਤੋਂ ਬਾਅਦ ਨਦੀ ਵਿੱਚ ਡਿੱਗ ਗਿਆ। ਮੁੱਖ ਜ਼ਿਲ੍ਹਾ ਅਫ਼ਸਰ ਟੇਕ ਬਹਾਦਰ ਕੇ.ਸੀ. ਨੇ ਪੁਸ਼ਟੀ ਕੀਤੀ ਕਿ ਹੁਣ ਤੱਕ 32 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪੋਸਟ ਕੀਤੀਆਂ ਤਸਵੀਰਾਂ ਅਤੇ ਵੀਡੀਓਜ਼ ਨੇ ਕਰੈਸ਼ ਵਾਲੀ ਥਾਂ ਤੋਂ ਧੂੰਏਂ ਦੇ ਗੁਬਾਰ ਉਡਦੇ ਦਿਖਾਈ ਦਿੱਤੇ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News