ਦੁਨੀਆ ਭਰ ’ਚ 320 ਪੱਤਰਕਾਰਾਂ ਨੂੰ ਸੁੱਟਿਆ ਗਿਆ ਜੇਲ੍ਹਾਂ ''ਚ
Friday, Jan 19, 2024 - 10:43 AM (IST)
ਨਿਊਯਾਰਕ (ਭਾਸ਼ਾ) - ਕਮੇਟੀ ਟੂ ਪ੍ਰੋਟੈਕਟ ਜਰਨਲਿਸਟ ਵੱਲੋਂ ਵੀਰਵਾਰ ਨੂੰ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2023 ਦੇ ਅੰਤ ਤੱਕ ਦੁਨੀਆ ਭਰ ਦੇ 320 ਪੱਤਰਕਾਰਾਂ ਨੂੰ ਉਨ੍ਹਾਂ ਦੇ ਕੰਮ ਦੇ ਕਾਰਨ ਜੇਲਾਂ ’ਚ ਸੁੱਟ ਦਿੱਤਾ ਗਿਆ।
ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਸਪਲਾਈ ਕਰਨ ਵਾਲਾ ਤਸਕਰ STF ਨੇ 35 ਕਰੋੜ ਦੀ ਹੈਰੋਇਨ ਸਣੇ ਕੀਤਾ ਕਾਬੂ
ਕਮੇਟੀ ਨੇ ਇਸ ਨੂੰ ਆਜ਼ਾਦ ਆਵਾਜ਼ਾਂ ਨੂੰ ਦਬਾਉਣ ਦੀ ਇਕ ਪ੍ਰੇਸ਼ਾਨ ਕਰਨ ਵਾਲੀ ਕੋਸ਼ਿਸ਼ ਕਰਾਰ ਦਿੱਤਾ ਹੈ। ਕਮੇਟੀ ਨੇ 1992 ਵਿਚ ਆਪਣੀ ਸਾਲਾਨਾ ਗਿਣਤੀ ਸ਼ੁਰੂ ਕਰਨ ਤੋਂ ਬਾਅਦ ਜੇਲ ’ਚ ਬੰਦ ਪੱਤਰਕਾਰਾਂ ਦੀ ਇਹ ਦੂਜੀ ਸਭ ਤੋਂ ਵੱਡੀ ਗਿਣਤੀ ਹੈ। ਕਮੇਟੀ ਨੇ ਕਿਹਾ ਕਿ ਇਹ ਸੰਖਿਆ 2022 ’ਚ 367 ਤੋਂ ਘੱਟ ਹੈ, ਜਿਸ ਦਾ ਮੁੱਖ ਕਾਰਨ ਈਰਾਨ ’ਚ ਕਈ ਲੋਕਾਂ ਦੀ ਰਿਹਾਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8