ਅਫਗਾਨਿਸਤਾਨ ''ਚ ਮਸਜਿਦ ਤੇ ਸਕੂਲ ''ਚ ਬੰਬ ਧਮਾਕੇ, 33 ਦੀ ਮੌਤ

04/23/2022 12:39:37 AM

ਕਾਬੁਲ-ਉੱਤਰੀ ਅਫਗਾਨਿਸਤਾਨ 'ਚ ਸ਼ੁੱਕਰਵਾਰ ਨੂੰ ਇਕ ਮਸਜਿਦ ਅਤੇ ਧਾਰਮਿਕ ਸਕੂਲ 'ਚ ਹੋਏ ਬੰਬ ਧਮਾਕਿਆਂ 'ਚ ਘਟੋ-ਘੱਟ 33 ਲੋਕਾਂ ਦੀ ਮੌਤ ਹੋ ਗਈ। ਤਾਲਿਬਾਨ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਬੀਹੁੱਲ੍ਹਾ ਮੁਜਾਹਿਦ ਨੇ ਕੁੰਜੁਤ ਸੂਬੇ ਦੇ ਇਮਾਮ ਸਾਹਿਬ ਸ਼ਹਿਰ 'ਚ ਹੋਏ ਬੰਬ ਧਮਾਕਿਆਂ ਦੀ ਖ਼ਬਰ ਨੂੰ ਟਵੀਟ ਕਰਦੇ ਹੋਏ ਕਿਹਾ ਕਿ ਇਨ੍ਹਾਂ 'ਚ 43 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ 'ਚ ਕਈ ਵਿਦਿਆਰਥੀ ਸ਼ਾਮਲ ਹਨ।

ਇਹ ਵੀ ਪੜ੍ਹੋ : ‘ਆਪ’ ਦੀ ਸਰਕਾਰ ਨੇ ਪੰਜਾਬ ਪੁਲਸ ਨੂੰ ਕੇਜਰੀਵਾਲ ਦਾ ‘ਹੱਥਠੋਕਾ’ ਬਣਾਇਆ : ਤਰੁਣ ਚੁੱਘ

ਹਾਲਾਂਕਿ, ਇਨ੍ਹਾਂ ਧਮਾਕਿਆਂ ਦੀ ਤੁਰੰਤ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਅਫਗਾਨਿਸਤਾਨ 'ਚ ਇਸਲਾਮਿਕ ਸਟੇਟ (ਆਈ.ਐੱਸ.) ਨਾਲ ਸਬੰਧਤ ਇਕ ਸੰਗਠਨ ਨੇ ਵਰੀਵਾਰ ਨੂੰ ਘੱਟ ਗਿਣਤੀ ਸ਼ੀਆ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਕੇ ਬੰਬ ਧਮਾਕੇ ਕਰਨ ਦਾ ਦਾਅਵਾ ਕੀਤਾ। ਉੱਤਰੀ ਮਜ਼ਾਰ-ਏ-ਸ਼ਰੀਫ਼ 'ਚ ਸ਼ੀਆਂ ਮਸਜਿਦ 'ਚ ਹੋਏ ਧਮਾਕੇ 'ਚ 12 ਲੋਕ ਮਾਰੇ ਗਏ ਸਨ ਅਤੇ ਕਈ ਜ਼ਖਮੀ ਹੋਏ ਸਨ। ਮੁਜਾਹਿਦ ਨੇ ਟਵੀਟ ਕੀਤਾ ਕਿ ਅਸੀਂ ਇਸ ਅਪਰਾਧ ਦੀ ਨਿੰਦਾ ਕਰਦੇ ਹਾਂ ਅਤੇ ਪੀੜਤਾਂ ਦੇ ਪ੍ਰਤੀ ਡੂੰਘੀ ਸੰਵੇਦਨਾ ਜ਼ਾਹਰ ਕਰਦੇ ਹਾਂ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸਿਹਤ ਵਿਭਾਗ 'ਚ ਕੀਤਾ ਵੱਡਾ ਫ਼ੇਰਬਦਲ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News